ਫਿਰੋਜ਼ਪੁਰ ‘ਚ ਵੱਡੀ ਵਾਰਦਾਤ, ਬਦਮਾਸ਼ਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਤਿੰਨ ਦੀ ਮੌ×ਤ, ਕੁੜੀ ਦਾ 10 ਦਿਨ ਬਾਅਦ ਸੀ ਵਿਆਹ

ਫਿਰੋਜ਼ਪੁਰ ‘ਚ ਵੱਡੀ ਵਾਰਦਾਤ, ਬਦਮਾਸ਼ਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਤਿੰਨ ਦੀ ਮੌ×ਤ, ਕੁੜੀ ਦਾ 10 ਦਿਨ ਬਾਅਦ ਸੀ ਵਿਆਹ

ਫਿਰੋਜ਼ਪੁਰ (ਵੀਓਪੀ ਬਿਊਰੋ) ਪੰਜਾਬ ਵਿੱਚ ਅਪਰਾਧ ਸਿਖਰਾਂ ‘ਤੇ ਹੈ। ਅਪਰਾਧੀ ਬੇਖੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਪੁਲਿਸ ਦਾ ਡਰ ਸ਼ਰਾਰਤੀ ਅਨਸਰਾਂ ਦੇ ਦਿਲਾਂ ਵਿੱਚੋਂ ਖਤਮ ਹੋ ਗਿਆ ਹੈ। ਗੱਲ ਕਰੀਏ ਫਿਰੋਜ਼ਪੁਰ ਦੀ ਤਾਂ ਅੱਜ ਇੱਥੇ ਦਰਦਨਾਕ ਵਾਰਦਾਤ ਵਾਪਰੀ ਹੈ, ਜਿਸ ਵਿੱਚ ਇੱਕ ਕੁੜੀ ਸਣੇ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਕੁੜੀ ਦੀ ਮੌਤ ਇਸ ਵਾਰਦਾਤ ਵਿੱਚ ਹੋਈ ਹੈ, ਉਸ ਦਾ 10 ਦਿਨ ਬਾਅਦ ਹੀ ਵਿਆਹ ਸੀ।

ਜਾਣਕਾਰੀ ਮੁਤਾਬਕ ਸ਼ਹਿਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਸਾਹਮਣੇ ਗੱਡੀ ‘ਚ ਆਏ ਨੌਜਵਾਨਾਂ ਨੇ ਇਕ ਹੋਰ ਵਾਹਨ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਇਕ ਕੁੜੀ ਸਣੇ ਤਿੰਨ ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਕਾਰ ‘ਤੇ ਕਰੀਬ 50 ਰਾਊਂਡ ਫਾਇਰ ਕੀਤੇ ਗਏ, ਜਿਸ ਕਾਰਨ ਕਾਰ ਸਵਾਰ ਜਸਪ੍ਰੀਤ ਕੌਰ ਨਾਂ ਦੀ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂਕਿ ਦੋ ਜ਼ਖਮੀਆਂ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਮੁਤਾਬਕ ਹਮਲਾਵਰ ਦੋ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ ਸਨ ਤੇ ਕੁੱਲ 6 ਲੋਕ ਸਨ।

 

error: Content is protected !!