ਪੰਜਾਬ ਸਰਕਾਰ ਨੇ ਕੱਲ (4 ਸਤੰਬਰ) ਨੂੰ ਸਰਕਾਰੀ ਸਕੂਲਾਂ ਤੇ ਦਫਤਰਾਂ ‘ਚ ਕਰ’ਤਾ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਕੱਲ (4 ਸਤੰਬਰ) ਨੂੰ ਸਰਕਾਰੀ ਸਕੂਲਾਂ ਤੇ ਦਫਤਰਾਂ ‘ਚ ਕਰ’ਤਾ ਛੁੱਟੀ ਦਾ ਐਲਾਨ

ਅੰਮ੍ਰਿਤਸਰ (ਵੀਓਪੀ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਲਗਨ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸ੍ਰੀ ਦਰਬਾਰ ਸਾਹਿਬ ਵਿੱਚ ਤਿਆਰੀਆਂ ਵੀ ਚੱਲ ਰਹੀ ਹੈ ਅਤੇ ਸ੍ਰੀ ਦਰਬਾਰ ਸਾਹਿਬ ਰੰਗ- ਬਰੰਗੇ ਅਤੇ ਦੇਸ਼ਾਂ -ਵਿਦੇਸ਼ਾਂ ਤੋਂ ਆਏ ਫੁੱਲਾਂ ਦੇ ਨਾਲ ਸਜਾਇਆ ਜਾ ਰਿਹਾ। ਇਸੇ ਦੌਰਾਨ ਪੰਜਾਬ ਸਰਕਾਰ ਨੇ ਵੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਹੈ
ਪੰਜਾਬ ਸਰਕਾਰ ਨੇ ਇਸ ਸ਼ੁਭ ਅਵਸਰ ’ਤੇ 04 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ‘ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੁੱਧਵਾਰ (04 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

error: Content is protected !!