ਬਿਨਾਂ ਦਸਤਾਵੇਜ਼ਾਂ ਦੇ ਇਹ ਲੋਕ ਪੈਦਲ ਜਾਂ ਹੋਰ ਸਾਧਨਾਂ ਰਾਹੀਂ ਅਮਰੀਕਾ ਪਹੁੰਚੇ। ਇਹ ਪਿਛਲੇ ਸਾਲ ਦੇ ਮੁਕਾਬਲੇ 5 ਗੁਣਾ ਵੱਧ ਹੈ। ਜੋ ਕਿ ਦੋਵਾਂ ਦੇਸ਼ਾਂ ਲਈ ਚਿੰਤਾ ਦਾ ਵਿਸ਼ਾ ਹੈ। ਇਨ੍ਹਾਂ ਵਿੱਚ ਜ਼ਿਆਦਾਤਰ ਉਹ ਲੋਕ ਸ਼ਾਮਲ ਹਨ ਜੋ ਇੱਕ ਬਿਹਤਰ ਭਵਿੱਖ ਦੀ ਭਾਲ ਵਿੱਚ ਆਏ ਸਨ, ਜੋ ਪਹਿਲਾਂ ਕਾਨੂੰਨੀ ਤੌਰ ‘ਤੇ ਕੈਨੇਡਾ ਆਏ ਸਨ ਅਤੇ ਜੋ ਬਾਅਦ ਵਿੱਚ ਰੁਜ਼ਗਾਰ ਦੇ ਮੌਕਿਆਂ, ਕਨੈਕਸ਼ਨਾਂ, ਜਾਂ ਯੂਐਸ ਇਮੀਗ੍ਰੇਸ਼ਨ ਨੀਤੀ ਵਿੱਚ ਸਮਝੇ ਗਏ ਫਾਇਦੇ ਅਤੇ ਹੋਰ ਕਾਰਨਾਂ ਕਰਕੇ ਕਿਸੇ ਨਾ ਕਿਸੇ ਤਰੀਕੇ ਨਾਲ ਅਮਰੀਕਾ ਜਾਣ ਲਈ ਪਰਵਾਸ ਕਰ ਗਏ ਸਨ। ਮੈਕਸੀਕੋ ਬਾਰਡਰ ਦੀ ਬਜਾਏ ਕੈਨੇਡਾ ਦੀ ਸਰਹੱਦ ਤੋਂ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਵਾਲੇ ਲੋਕਾਂ ਦੇ ਗ੍ਰਾਫ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ।