ਪ੍ਰਵਾਸੀ ਮਜ਼ਦੂਰ ਨੇ ਤੇ+ਜ਼+ਧਾ+ਰ ਹਥਿਆਰਾਂ ਨਾਲ ਵੱ+ਢ ਦਿੱਤੀ 3 ਬੱਚਿਆਂ ਦੀ ਮਾਂ, ਨਜਾਇਜ਼ ਸਬੰਧਾਂ ਦਾ ਸ਼ੱਕ

ਖੰਨਾ ਦੇ ਮਲੌਦ ‘ਚ ਇੱਕ ਔਰਤ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਔਰਤ ਤਿੰਨ ਬੱਚਿਆਂ ਦੀ ਮਾਂ ਸੀ, ਜਿਸ ਨੂੰ ਪਿੰਡ ‘ਚ ਕਈ ਸਾਲਾਂ ਤੋਂ ਰਹਿ ਰਹੇ ਪ੍ਰਵਾਸੀ ਮਜ਼ਦੂਰ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ।

ਮ੍ਰਿਤਕਾ ਦੀ ਪਛਾਣ ਸਤਪਾਲ ਕੌਰ (37) ਵਾਸੀ ਸਿਆੜ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੂੰ ਹਿਰਾਸਤ ‘ਚ ਲੈ ਕੇ ਐਫਆਈਆਰ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਖੰਨਾ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।

ਮ੍ਰਿਤਕਾ ਤਿੰਨ ਬੱਚਿਆਂ ਦੀ ਮਾਂ ਸੀ ਜੋ ਆਪਣਾ ਪਰਿਵਾਰ ਚਲਾਉਣ ਵਿਚ ਪਤੀ ਦੀ ਮਦਦ ਕਰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਬਬਲੂ 1995 ਤੋਂ ਪਿੰਡ ‘ਚ ਰਹਿ ਰਿਹਾ ਹੈ, ਉਹ ਜ਼ਿੰਮੀਦਾਰ ਦੇ ਖੇਤਾਂ ’ਚ ਸੀਰੀ ਦਾ ਕੰਮ ਕਰਦਾਸੀ।

ਸਤਪਾਲ ਕੌਰ ਮਨਰੇਗਾ ਵਿੱਚ ਕੰਮ ਕਰਦੀ ਸੀ, ਦੋਵਾਂ ਦੀ ਜਾਣ-ਪਛਾਣ ਕਰੀਬ 3 ਸਾਲ ਪਹਿਲਾਂ ਹੋਈ ਸੀ। ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਦੀ ਆਪਸੀ ਲੜਾਈ ਹੋ ਗਈ। ਸਤਪਾਲ ਕੌਰ ਨੇ ਵੀਰਵਾਰ ਰਾਤ ਕਰੀਬ 8 ਵਜੇ ਆਪਣੇ ਪਰਿਵਾਰ ਨਾਲ ਖਾਣਾ ਖਾਧਾ।ਪਤੀ ਨੇ ਦੱਸਿਆ ਕਿ ਪਤਨੀ ਦੇ ਕਤਲ ਦੀ ਜਾਣਕਾਰੀ ਉਸਨੂੰ ਪਿੰਡੇ ਸਰਪੰਚ ਨੇ ਦਿੱਤੀ।

error: Content is protected !!