ਪਰ ਉਨ੍ਹਾਂ ਨੇ ਕਦੇ ਸੁਫ਼ਨੇ ਵਿਚ ਵੀ ਨਹੀਂ ਸੀ ਸੋਚਿਆ ਕਿ ਉਨ੍ਹਾਂ ਦੀ ਧੀ ਦੀ ਡੋਲੀ ਦੀ ਬਜਾਏ ਅਰਥੀ ਉੱਠ ਜਾਵੇਗੀ
ਜਾਣਕਾਰੀ ਮੁਤਾਬਕ ਉਕਤ ਕੁੜੀ ਨੂੰ ਅਚਾਨਕ ਸੱਪ ਨੇ ਡੰਗ ਲਿਆ। ਇਸ ਮਗਰੋਂ ਜਦੋਂ ਉਸ ਦੀ ਹਾਲਤ ਵਿਗੜਣ ਲੱਗ ਪਈ ਤਾਂ ਪਰਿਵਾਰ ਵੱਲੋਂ ਉਸ ਨੂੰ ਤੁਰੰਤ ਲੁਧਿਆਣਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।
ਇੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਰਿਸ਼ਤਾ ਹੋ ਗਿਆ ਸੀ ਤੇ 1 ਮਹੀਨੇ ਬਾਅਦ ਉਸ ਦਾ ਵਿਆਹ ਸੀ।