ਇਨਸਾਨੀਅਤ ਹੋਈ ਸ਼ਰਮਸਾਰ!ਅੋਰਤ ਨੂੰ ਸ਼ਰਾਬ ਪਿਆ ਸ਼ਰੇਆਮ ਫੁੱਟਪਾਥ ਤੇ ਕੀਤਾ ਬਲਾ, ਲੋਕ ਬਣਾਉਂਦੇ ਰਹੇ ਵੀਡੀਓ

ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਦਰਅਸਲ ਉਜੈਨ ’ਚ ਦਿਨ ਦਿਹਾੜੇ ਇੱਕ ਔਰਤ ਨਾਲ ਬਲਾਤਕਾਰ ਦੀ ਘਟਨਾ ਵਾਪਰੀ ਹੈ। ਇਸ ਘਟਨਾ ਨੇ ਇਕ ਵਾਰ ਫਿਰ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਆਉਣ ਤੋਂ ਬਾਅਦ ਹੜਕੰਪ ਮਚ ਗਿਆ ਅਤੇ ਮਾਮਲੇ ਦੀ ਕਾਰਵਾਈ ਸ਼ੁਰੂ ਹੋ ਗਈ।

 ਮੱਧ ਪ੍ਰਦੇਸ਼ ਤੋਂ ਆ ਰਹੀ ਇੱਕ ਭਿਆਨਕ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਇੱਕ ਵਿਅਕਤੀ ਉਜੈਨ ਦੇ ਅਗਰ ਨਾਕਾ ਖੇਤਰ ਵਿੱਚ ਇੱਕ ਮਹਿਲਾ ਨੂੰ ਸ਼ਰਾਬ ਪਿਲਾ ਕੇ ਉਸ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕਰਦਾ ਹੈ। ਕੋਤਵਾਲੀ ਖੇਤਰ ਦੇ ਸਿਟੀ ਪੁਲਿਸ ਸੁਪਰਡੈਂਟ (ਸੀਐਸਪੀ) ਓਮ ਪ੍ਰਕਾਸ਼ ਮਿਸ਼ਰਾ ਨੇ ਕਿਹਾ ਕਿ ਬਲਾਤਕਾਰ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਇਹ ਘਟਨਾ ਸਾਹਮਣੇ ਆਈ ਹੈ। ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਉਜੈਨ ਵਿੱਚ ਦਿਨ ਦਿਹਾੜੇ ਇੱਕ ਔਰਤ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਕੋਇਲਾ ਫਾਟਕ ਇਲਾਕੇ ਦੀ ਦੱਸੀ ਜਾ ਰਹੀ ਹੈ। ਦਿਨ ਦਿਹਾੜੇ ਔਰਤ ਨਾਲ ਵਾਪਰੀ ਇਸ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਸਭ ਤੋਂ ਸ਼ਰਮਨਾਕ ਗੱਲ ਇਹ ਹੈ ਕਿ ਲੋਕ ਔਰਤ ਦੀ ਮਦਦ ਕਰਨ ਦੀ ਬਜਾਏ ਇਸ ਘਟਨਾ ਦੀ ਵੀਡੀਓ ਬਣਾਉਂਦੇ ਰਹੇ।

ਕਿਸੇ ਨੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪੋਸਟ ਕੀਤਾ ਹੈ। ਇਸ ਵੀਡੀਓ ਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫੁੱਟਪਾਥ ‘ਤੇ ਔਰਤ ਨਾਲ ਵਾਪਰੇ ਇਸ ਹਾਦਸੇ ਨੇ ਸਮੁੱਚੀ ਮਨੁੱਖਤਾ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਮਜ਼ਦੂਰ ਹੈ ਅਤੇ ਉਹ ਉਸ ਰਸਤੇ ਤੋਂ ਲੰਘ ਰਹੀ ਸੀ। ਫਿਰ ਇਕ ਨੌਜਵਾਨ ਉਸ ਨੂੰ ਜ਼ਬਰਦਸਤੀ ਸੜਕ ਕਿਨਾਰੇ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ।ਇਹ ਵਾਰਦਾਤ ਬੁੱਧਵਾਰ ਨੂੰ ਉਸ ਸਮੇਂ ਹੋਈ ਜਦੋਂ ਔਰਤ ਨਾਲ ਵਿਆਹ ਦਾ ਵਾਅਦਾ ਕਰਨ ਵਾਲੇ ਵਿਅਕਤੀ ਨੇ ਔਰਤ ਨੂੰ ਸ਼ਰਾਬ ਪਿਲਾਈ ਅਤੇ ਫਿਰ ਉਸ ਨਾਲ ਬਲਾਤਕਾਰ ਕੀਤਾ। ਉਸ ਨੇ ਅੱਗੇ ਉਸ ਨੂੰ ਜਿਨਸੀ ਸ਼ੋਸ਼ਣ ਬਾਰੇ ਨਾ ਬੋਲਣ ਦੀ ਧਮਕੀ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।

“ਦੋਸ਼ੀ ਲੋਕੇਸ਼ ਨੇ ਉਸ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ, ਉਸ ਨੂੰ ਸ਼ਰਾਬ ਪਿਲਾਈ ਅਤੇ ਫਿਰ ਬੁੱਧਵਾਰ ਨੂੰ ਉਸ ਨਾਲ ਬਲਾਤਕਾਰ ਕੀਤਾ। ਲੰਘ ਰਹੇ ਕੁਝ ਲੋਕਾਂ ਨੇ ਅਪਰਾਧ ਨੂੰ ਰੋਕਣ ਦੀ ਬਜਾਏ ਘਟਨਾ ਦੀ ਵੀਡੀਓ ਬਣਾ ਲਈ। ਬਾਅਦ ਵਿੱਚ ਲੋਕੇਸ਼ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਤੋਂ ਬਾਅਦ ਔਰਤ ਨੇ ਜਦੋਂ ਸ਼ਿਕਾਇਤ ਦਰਜ ਕਰਵਾਈ। ਸ਼ਰਾਬ ਦਾ ਪ੍ਰਭਾਵ ਖਤਮ ਹੋ ਗਿਆ, ਲੋਕੇਸ਼ ਨੂੰ ਗ੍ਰਿਫਤਾਰ ਕਰ ਲਿਆ ਗਿਆ, ”ਐਸਪੀ ਓਮ ਪ੍ਰਕਾਸ਼ ਮਿਸ਼ਰਾ ਨੇ ਸਮਾਚਾਰ ਏਜੰਸੀ ਪੀਟੀਆਈ ਦੇ ਹਵਾਲੇ ਨਾਲ ਕਿਹਾ।

 

error: Content is protected !!