ਦੱਸ ਦਈਏ ਕਿ ਕੁਝ ਦਿਨ ਪਹਿਲਾਂ ਫ਼ਿਰੋਜ਼ਪੁਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਦੇ ਸਾਹਮਣੇ ਚਿੱਟੇ ਰੰਗ ਦੀ ਕਾਰ ‘ਚ ਸਵਾਰ 5 ਵਿਅਕਤੀਆਂ ‘ਤੇ ਹਮਲਾਵਰਾਂ ਵੱਲੋਂ ਤੇਜ਼ ਰਫ਼ਤਾਰ ਫਾਇਰਿੰਗ ਕੀਤੀ ਗਈ ਸੀ, ਜਿਸ ‘ਚ 2 ਨੌਜਵਾਨ ਅਤੇ 1 ਲੜਕੀ ਦੀ ਮੌਤ ਹੋ ਗਈ ਸੀ ਅਤੇ 2 ਗੰਭੀਰ ਜ਼ਖ਼ਮੀ ਹੋ ਗਏ ਸਨ।
ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਪੋਸਟਮਾਰਟਮ ਦੌਰਾਨ ਮ੍ਰਿਤਕ ਜਸਪ੍ਰੀਤ ਕੌਰ, ਦਿਲਦੀਪ ਸਿੰਘ ਅਤੇ ਅਕਾਸ਼ਦੀਪ ਦੀਆਂ ਲਾਸ਼ਾਂ ‘ਚੋਂ 50 ਦੇ ਕਰੀਬ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਸਿਰ ਵਿੱਚ ਗੋਲੀ ਲੱਗਣ ਕਾਰਨ ਤਿੰਨਾਂ ਦੀ ਮੌਤ ਹੋ ਗਈ। ਮਾਹਿਰਾਂ ਅਨੁਸਾਰ ਇਹ ਗੋਲੀਆਂ 30 ਬੋਰ ਅਤੇ 32 ਬੋਰ ਦੇ ਪਿਸਤੌਲ ਨਾਲ ਚਲਾਈਆਂ ਗਈਆਂ ਸਨ।