ਹਿਮਾਚਲ ਤੋਂ ਦਿੱਲੀ ਤੱਕ ਬਾਰਿਸ਼, ਬਦਲਿਆ ਮੌਸਮ ਦਾ ਮਿਜਾਜ਼, ਜਲਦੀ ਦਸਤਕ ਦੇ ਸਕਦੀ ਹੈ ਸਰਦੀ

ਹਿਮਾਚਲ ਤੋਂ ਦਿੱਲੀ ਤੱਕ ਬਾਰਿਸ਼, ਬਦਲਿਆ ਮੌਸਮ ਦਾ ਮਿਜਾਜ਼, ਜਲਦੀ ਦਸਤਕ ਦੇ ਸਕਦੀ ਹੈ ਸਰਦੀ

ਨਵੀਂ ਦਿੱਲੀ (ਵੀਓਪੀ ਬਿਊਰੋ) ਭਾਦੋ ਦਾ ਮਹੀਨਾ ਆਪਣੇ ਆਖਰੀ ਪੜਾਅ ‘ਤੇ ਹੈ। ਇਸ ਦੌਰਾਨ ਕਿਤੇ-ਕਿਤੇ ਮੈਦਾਨੀ ਤੇ ਪਹਾੜੀ ਇਲਾਕਿਆਂ ਵਿੱਚ ਬਾਰਿਸ਼ ਹੋਣ ਨਾਲ ਮੌਸਮ ਦਾ ਮਿਜਾਜ਼ ਬਦਲ ਰਿਹਾ ਹੈ। ਇਹ ਮੌਸਮ ਹੀ ਅੱਗੇ ਦਾ ਸਰਦੀ ਦੀ ਆਮਦ ਦਾ ਕਾਰਨ ਬਣੇਗਾ। ਜਿਵੇਂ ਕਿ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਸੀ ਕਿ ਸਤੰਬਰ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਜਾਵੇਗਾ ਅਤੇ ਅਜਿਹਾ ਹੋ ਰਿਹਾ ਹੈ।


ਇਸੇ ਤਹਿਤ ਦਿੱਲੀ-ਐਨਸੀਆਰ ਸਮੇਤ ਯੂਪੀ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ‘ਚ ਸ਼ਨੀਵਾਰ ਨੂੰ ਦਿਨ ਭਰ ਬੱਦਲ ਛਾਏ ਰਹਿਣਗੇ। ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਰਾਜਸਥਾਨ, ਯੂਪੀ ਅਤੇ ਮੱਧ ਪ੍ਰਦੇਸ਼ ਵਿੱਚ ਵੀ ਵੱਖ-ਵੱਖ ਇਲਾਕਿਆਂ ਵਿੱਚ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। ਤੇਲੰਗਾਨਾ, ਗੁਜਰਾਤ, ਪੁਡੂਚੇਰੀ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

error: Content is protected !!