ਖੰਨਾ ‘ਚ AAP ਦੇ ਕਿਸਾਨ ਵਿੰਗ ਪ੍ਰਧਾਨ ਦਾ ਗੋਲੀਆਂ ਮਾਰ ਕੇ ਕ+ਤ+ਲ, ਸਰਪੰਚੀ ਲਈ ਕਰ ਰਿਹਾ ਸੀ ਤਿਆਰੀ

ਖੰਨਾ ‘ਚ AAP ਦੇ ਕਿਸਾਨ ਵਿੰਗ ਪ੍ਰਧਾਨ ਦਾ ਗੋਲੀਆਂ ਮਾਰ ਕੇ ਕ+ਤ+ਲ, ਸਰਪੰਚੀ ਲਈ ਕਰ ਰਿਹਾ ਸੀ ਤਿਆਰੀ
ਖੰਨਾ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ (ਆਪ) ਦੇ ਆਗੂ ਤਰਲੋਚਨ ਸਿੰਘ ਦੀ ਸੋਮਵਾਰ ਸ਼ਾਮ ਲੁਧਿਆਣਾ ਦੇ ਖੰਨਾ ‘ਚ ਕੁਝ ਅਣਪਛਾਤੇ ਹਮਲਾਵਰਾਂ ਨੇ ਕਥਿਤ ਤੌਰ ‘ਤੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪਿੰਡ ਇਕਲਾਹਾ ਦੇ ਵਸਨੀਕ ਤਰਲੋਚਨ ਸਿੰਘ (60) ‘ਤੇ ਉਸ ਵੇਲੇ ਹਮਲਾ ਕੀਤਾ ਗਿਆ ਜਦੋਂ ਉਹ ਆਪਣੇ ਖੇਤ ਤੋਂ ਘਰ ਪਰਤ ਰਿਹਾ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਤਰਲੋਚਨ ਸਿੰਘ ਖੰਨਾ ‘ਚ ‘ਆਪ’ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਨ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਤਰਲੋਚਨ ਸਿੰਘ ਨੇ ਪਿਛਲੀ ਵਾਰ ਪਿੰਡ ਵਿੱਚ ਸਰਪੰਚ ਦੀ ਚੋਣ ਲੜੀ ਸੀ, ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਕੁਝ ਦਿਨ ਪਹਿਲਾਂ ਹੀ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਕਿਸਾਨ ਵਿੰਗ ਦਾ ਪ੍ਰਧਾਨ ਬਣਾ ਦਿੱਤਾ। ਇਸ ਵਾਰ ਤਰਲੋਚਨ ਸਿੰਘ ਪਿੰਡ ਤੋਂ ਸਰਪੰਚ ਦੀ ਚੋਣ ਲੜਨ ਦੀ ਤਿਆਰੀ ਕਰ ਰਿਹਾ ਸੀ ਪਰ ਸੋਮਵਾਰ ਸ਼ਾਮ ਉਸ ਦਾ ਕਤਲ ਕਰ ਦਿੱਤਾ ਗਿਆ।
ਤਰਲੋਚਨ ਸਿੰਘ ਦੀ ਲਾਸ਼ ਸੜਕ ਕਿਨਾਰੇ ਖੂਨ ਨਾਲ ਲੱਥਪੱਥ ਪਈ ਸੀ। ਉਸ ਨੂੰ ਗੋਲੀ ਮਾਰ ਦਿੱਤੀ ਗਈ ਸੀ। ਮ੍ਰਿਤਕ ਤਰਲੋਚਨ ਸਿੰਘ ਦੇ ਪੁੱਤਰ ਹਰਪ੍ਰੀਤ ਸਿੰਘ ਹੈਪੀ ਅਨੁਸਾਰ ਕਿਸੇ ਰੰਜਿਸ਼ ਕਾਰਨ ਉਸ ਦੇ ਪਿਤਾ ਦਾ ਕਤਲ ਕੀਤਾ ਗਿਆ ਹੈ।
ਘਟਨਾ ਦੀ ਸੂਚਨਾ ਮਿਲਣ ’ਤੇ ਐੱਸਪੀ ਇਨਵੈਸਟੀਗੇਸ਼ਨ ਸੌਰਵ ਜਿੰਦਲ ਅਤੇ ਉਨ੍ਹਾਂ ਦੀ ਟੀਮ ਸਿਵਲ ਹਸਪਤਾਲ ਖੰਨਾ ਵਿੱਚ ਪੁੱਜੀ। ਇਸ ਤੋਂ ਇਲਾਵਾ ਡੀ.ਐੱਸ.ਪੀ ਖੰਨਾ ਅੰਮ੍ਰਿਤਪਾਲ ਸਿੰਘ ਭਾਟੀ ਅਤੇ ਸੀ.ਆਈ.ਏ ਸਟਾਫ਼ ਇੰਚਾਰਜ ਅਮਨਦੀਪ ਸਿੰਘ ਪਿੰਡ ਇਕਲਾਹਾ ਵਿਖੇ ਜਾਂਚ ਲਈ ਮੌਕੇ ‘ਤੇ ਪਹੁੰਚੇ। ਪੁਲਿਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਨ ਵਿੱਚ ਲੱਗੀ ਹੋਈ ਹੈ। ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

Punjab khanna farmer murder aap crime latest news

error: Content is protected !!