ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

ਵੀਓਪੀ ਬਿਊਰੋ – ਅਮਰੀਕੀ ਸ਼ਹਿਰ ਸ਼ਿਕਾਗੋ ਵਿੱਚ ਇੱਕ ਪੰਜਾਬੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਕ ਇਕ ਅਮਰੀਕੀ ਮੂਲ ਦੇ ਵਿਅਕਤੀ ਨੇ ਸ਼ਰਾਬ ਦੀ ਦੁਕਾਨ ਦੇ ਅੰਦਰ ਦਾਖਲ ਹੋ ਕੇ ਦੁਕਾਨ ਮਾਲਕ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 50 ਸਾਲਾ ਨਵੀਨ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਜੋਂ ਹੋਈ ਹੈ। ਜੋ ਪੰਜਾਬ ਦੇ ਨਡਾਲਾ ਦਾ ਰਹਿਣ ਵਾਲਾ ਸੀ।

ਇਸ ਸਬੰਧੀ ਜਦੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਮਿਲੀ ਤਾਂ ਘਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ ਅਤੇ ਰੋ ਰਹੇ ਹਨ। ਫਿਲਹਾਲ ਸ਼ਿਕਾਗੋ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

error: Content is protected !!