ਸੂਤਰਾਂ ਮੁਤਾਬਕ ਇਸ ਘਟਨਾ ਵਿੱਚ ਤਿੰਨ ਸ਼ੱਕੀ ਸ਼ਾਮਲ ਸਨ। ਇਨ੍ਹਾਂ ਵਿੱਚੋਂ ਇੱਕ ਨੇ ਬੰਬ ਸੁੱਟਿਆ ਜਦੋਂ ਦੋ ਆਟੋ ਰਿਕਸ਼ਾ ਵਿੱਚ ਹੀ ਰਹੇ।
ਚੰਡੀਗੜ੍ਹ ਦੇ ਡੀਆਈਜੀ ਅਤੇ ਐੱਸਐੱਸਪੀ ਸਮੇਤ ਹੋਰ ਸੀਨੀਅਰ ਪੁਲੀਸ ਅਧਿਕਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਘਟਨਾ ਸਥਾਨ ’ਤੇ ਪਹੁੰਚ ਗਏ ਹਨ। ਫਾਇਰ ਬ੍ਰਿਗੇਡ ਅਤੇ ਕੌਮੀ ਆਫ਼ਤ ਰਾਹਤ ਬਲ ਦੀਆਂ ਟੀਮਾਂ ਵੀ ਪਹੁੰਚ ਗਈਆਂ ਹਨ।
ਪੁਲੀਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਸੂਤਰਾਂ ਨੇ ਦੱਸਿਆ ਕਿ ਧਮਾਕੇ ਮਗਰੋਂ ਬੰਬ ਨਕਾਰਾ ਦਸਤੇ ਦੀ ਟੀਮ ਨੂੰ ਨਮੂਨੇ ਇਕੱਤਰ ਕਰਨ ਲਈ ਬੁਲਾਇਆ ਗਿਆ ਹੈ।