ਅਜਿਹੇ ‘ਚ ਪਤੀ-ਪਤਨੀ ਅਤੇ ਉਨ੍ਹਾਂ ਦੇ 2 ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ। ਆਪਣੇ ਮੋਬਾਈਲ ਤੋਂ ਵੀਡੀਓ ਬਣਾ ਰਿਹਾ ਵਿਅਕਤੀ ਜ਼ਖਮੀ ਹੋ ਗਿਆ ਹੈ। ਇਹ ਰੇਲ ਹਾਦਸਾ ਹਰਗਾਂਵ ਰੇਲਵੇ ਲਾਈਨ ‘ਤੇ ਕੀਓਤੀ ਪਿੰਡ ਨੇੜੇ ਵਾਪਰਿਆ। ਪੁਲਿਸ ਮੁਤਾਬਕ ਸਾਰੇ ਮ੍ਰਿਤਕਾਂ ਦੀ ਪਛਾਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਪੁਲੀਸ ਪੁੱਛਗਿੱਛ ਦੌਰਾਨ ਦੱਸਿਆ ਕਿ ਇਹ ਲੋਕ ਰਿਸ਼ਤੇਦਾਰਾਂ ਨੂੰ ਮਿਲਣ ਗਏ ਸਨ ਅਤੇ ਉਥੋਂ 40ਵਾਂ ਮੇਲਾ ਦੇਖਣ ਲਈ ਪਿੰਡ ਕੇਵਤੀ ਗਏ ਸਨ।