ਆਉਣ ਵਾਲੇ ਘੰਟਿਆਂ ‘ਚ ਇਹਨਾਂ ਇਲਾਕਿਆਂ ਲਈ ਪਰੇਸ਼ਾਨੀ ਖੜੀ ਕਰ ਸਕਦਾ ਮੌਸਮ, ਵੱਧ ਰਿਹਾ ਚੱਕਰਵਾਤ ਦਾ ਖਤਰਾ

ਮੌਸਮ ਵਿਭਾਗ ਨੇ ਕਿਹਾ ਹੈ ਕਿ ਮਾਨਸੂਨ ਟ੍ਰਾਫ ਪੱਛਮੀ ਤੱਟ ਗੁਜਰਾਤ ਅਤੇ ਦੱਖਣੀ ਕਰਨਾਟਕ ਤੋਂ ਗੁਜ਼ਰ ਰਿਹਾ ਹੈ। ਇਸ ਦੇ ਨਾਲ ਹੀ ਕੱਛ ਦੇ ਨੇੜੇ ਅਰਬ ਸਾਗਰ ਵਿਚ, ਪੰਜਾਬ ਦੇ ਅੰਮ੍ਰਿਤਸਰ ਦੇ ਨੇੜੇ ਅਤੇ ਇਸੇ ਤਰ੍ਹਾਂ ਬੰਗਲਾਦੇਸ਼ ਦੇ ਨੇੜੇ ਬੰਗਾਲ ਦੀ ਖਾੜੀ ‘ਚ ਚੱਕਰਵਾਤ (Cyclonic Circulation) ਬਣ ਰਿਹਾ ਹੈ।ਇਸ ਕਾਰਨ ਪੰਜਾਬ ਤੋਂ ਲੈ ਕੇ ਬੰਗਾਲ ਦੀ ਖਾੜੀ ਤੱਕ ਦੇ ਰਾਜਾਂ, ਜਿਨ੍ਹਾਂ ਵਿੱਚ ਹਰਿਆਣਾ, ਪੰਜਾਬ, ਦਿੱਲੀ, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਉੜੀਸਾ, ਪੱਛਮੀ ਬੰਗਾਲ ਅਤੇ ਛੱਤੀਸਗੜ੍ਹ ਦੇ ਕੁਝ ਹਿੱਸੇ ਸ਼ਾਮਲ ਹਨ, ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ।

ਇਧਰ, ਦੇਸ਼ ਦੀ ਰਾਜਧਾਨੀ ਵਿਚ ਪਿਛਲੇ 72 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਕਈ ਇਲਾਕਿਆਂ ਵਿਚ ਪਾਣੀ ਭਰਨ ਕਾਰਨ ਵੱਡੀ ਸਮੱਸਿਆ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ (IMD) ਨੇ ਬਾਰਿਸ਼ ਲਈ ਕੱਲ੍ਹ ਯੈਲੋ ਅਲਰਟ ਜਾਰੀ ਕੀਤਾ ਸੀ। ਆਈਐਮਡੀ ਨੇ ਕਿਹਾ ਹੈ ਕਿ ਭਾਰੀ ਮੀਂਹ ਕਾਰਨ ਅਗਲੇ 24 ਘੰਟੇ ਬਹੁਤ ਅਹਿਮ ਹਨ। ਇਸ ਦੇ ਨਾਲ ਹੀ ਉੱਤਰਾਖੰਡ ਵਿੱਚ ਬਾਰਿਸ਼ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਉੱਤਰੀ ਭਾਰਤ ਵਿਚ ਮਾਨਸੂਨ ਦੀ ਵਾਪਸੀ ਛੇਤੀ ਹੀ ਸ਼ੁਰੂ ਹੋਣ ਦੀ ਸੰਭਾਵਨਾ ਹੈ, ਪਰ ਦਿੱਲੀ-ਐਨਸੀਆਰ ਵਿੱਚ ਪਿਛਲੇ 72 ਘੰਟਿਆਂ ਤੋਂ ਲਗਾਤਾਰ ਹਲਕੀ ਬਾਰਿਸ਼ ਕਾਰਨ ਇਸ ਦੀ ਵਾਪਸੀ ਵਿੱਚ ਦੇਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਦਿੱਲੀ ‘ਚ ਭਾਰੀ ਮੀਂਹ ਦਾ ‘ਆਰੇਂਜ ਅਲਰਟ’ ਜਾਰੀ ਕੀਤਾ ਹੈ।ਦਿੱਲੀ ਅਤੇ ਐਨਸੀਆਰ ਵਿੱਚ ਕੱਲ ਅਤੇ ਅੱਜ ਦਿਨ ਭਰ ਮੀਂਹ ਪਿਆ, ਸੜਕਾਂ ਉਤੇ ਪਾਣੀ ਭਰ ਜਾਣ ਕਾਰਨ ਕਈ ਇਲਾਕਿਆਂ ਵਿੱਚ ਆਵਾਜਾਈ ਜਾਮ ਹੋ ਗਈ। ਮੌਸਮ ਵਿਭਾਗ ਨੇ ਦੇਸ਼ ਦੇ ਹੋਰ ਹਿੱਸਿਆਂ ਲਈ ਵੀ ਭਵਿੱਖਬਾਣੀ ਜਾਰੀ ਕੀਤੀ। ਉੱਤਰੀ ਅਤੇ ਕੇਂਦਰੀ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।

ਵਿਭਾਗ ਨੇ ਉੱਤਰਾਖੰਡ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ। ਇਸ ਦੇ ਨਾਲ ਹੀ ਮਨੀਪੁਰ, ਨਾਗਾਲੈਂਡ, ਤ੍ਰਿਪੁਰਾ, ਮੇਘਾਲਿਆ, ਉੜੀਸਾ, ਦੱਖਣੀ ਪੱਛਮੀ ਬੰਗਾਲ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਓਂਰਜ ਅਲਰਟ ਜਾਰੀ ਕੀਤਾ ਗਿਆ। ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ, ਬਿਹਾਰ, ਉੱਤਰ ਪ੍ਰਦੇਸ਼, ਝਾਰਖੰਡ, ਪੰਜਾਬ-ਹਰਿਆਣਾ ਅਤੇ ਅਸਾਮ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ।

error: Content is protected !!