ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਕੀਤਾ ਜਾ ਰਿਹਾ ਸੀ ਇਸਾਈ ਧਰਮ ਦਾ ਪ੍ਰਚਾਰ, ਮੌਕੇ ‘ਤੇ ਪਹੁੰਚੇ ਨਿਹੰਗ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਾਹਮਣੇ ਕੀਤਾ ਜਾ ਰਿਹਾ ਸੀ ਇਸਾਈ ਧਰਮ ਦਾ ਪ੍ਰਚਾਰ, ਮੌਕੇ ‘ਤੇ ਪਹੁੰਚੇ ਨਿਹੰਗ ਸਿੰਘ

 

 

ਵੀਓਪੀ ਬਿਊਰੋ- ਅੰਮ੍ਰਿਤਸਰ ਵਿਖੇ ਘਰ ਵਿੱਚੋਂ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਸਤਿਕਾਰ ਕਮੇਟੀ ਅਤੇ ਸਿੱਖ ਜਥੇਬੰਦੀਆਂ ਨੇ ਇਕੱਠੇ ਹੋ ਕੇ ਰੋਸ ਪ੍ਰਗਟਾਇਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਧਾਰਮਿਕ ਪੋਥੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ।

ਅੰਮ੍ਰਿਤਸਰ ਦੀ ਪੌਸ਼ ਕਲੋਨੀ ਵਾਈਟ ਐਵੇਨਿਊ ‘ਤੇ ਸਥਿਤ ਕੋਠੀ ਨੰਬਰ 26 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅਨੁਸਾਰ ਕਮਰੇ ਦੇ ਇੱਕ ਪਾਸੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਹੋਇਆ ਸੀ, ਜਦਕਿ ਦੂਜੇ ਕਮਰੇ ਵਿੱਚ ਈਸਾਈ ਧਰਮ ਦਾ ਪ੍ਰਚਾਰ ਕੀਤਾ ਜਾ ਰਿਹਾ ਸੀ। ਪ੍ਰਾਹੁਣਚਾਰੀ ਕਮੇਟੀ ਨੇ ਮਾਲਕ ਜੋਗਿੰਦਰ ਸਿੰਘ ਨੂੰ ਤਾੜਨਾ ਕਰਦਿਆਂ ਉਸ ਦੇ ਘਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਆਪਣੇ ਕਬਜ਼ੇ ਵਿੱਚ ਲੈ ਲਿਆ।


ਸਿੱਖ ਜਥੇਬੰਦੀਆਂ ਨੇ ਰੋਸ ਪ੍ਰਗਟਾਉਂਦੇ ਹੋਏ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਹੀ ਤਰੀਕੇ ਦੇ ਨਾਲ ਸੰਭਾਲ ਨਹੀਂ ਹੋ ਰਹੀ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸ਼ਸ਼ੋਭਿਤ ਕਮਰੇ ਵਿੱਚ ਹੋਰ ਵੀ ਕਈ ਫਾਲਤੂ ਸਮਾਨ ਘਰ ਵਾਲਿਆਂ ਨੇ ਰੱਖਿਆ ਹੋਇਆ ਸੀ ਅਤੇ ਜੋ ਘਰ ਦੀ ਦੇਖਭਾਲ ਕਰ ਰਹੀ ਸੀ ਪ੍ਰਵਾਸੀ ਔਰਤ ਉਹ ਵੀ ਨੰਗੇ ਸਿਰ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੇ ਕਮਰੇ ਵਿੱਚ ਦਾਖਲ ਹੋ ਜਾਂਦੀ ਸੀ।

ਉਹਨਾਂ ਨੇ ਕਿਹਾ ਕਿ ਧਾਰਮਿਕ ਪੋਥੀਆ ਦੀ ਸਹੀ ਤਰੀਕੇ ਦੇ ਨਾਲ ਸੰਭਾਲ ਨਹੀਂ ਕੀਤੀ ਹੋਈ ਸੀ ਜਦਕਿ ਇਸ ਕਮਰੇ ਦੇ ਨਾਲ ਹੀ ਦੂਜੇ ਕਮਰੇ ਵਿੱਚ ਇਸਾਈ ਧਰਮ ਦਾ ਪ੍ਰਚਾਰ ਹੋ ਰਿਹਾ ਸੀ ਅਤੇ ਉਸ ਵਿੱਚ ਕਾਫੀ ਸੰਭਾਲ ਅਤੇ ਸਾਸਫਾਈ ਦਾ ਪ੍ਰਬੰਧ ਕੀਤਾ ਹੋਇਆ ਸੀ। ਨਿਹੰਗ ਜਥੇਬੰਦੀਆਂ ਨੇ ਪ੍ਰਸ਼ਾਸਨ ਅਤੇ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਉਹ ਸੰਬੰਧਿਤ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ।

error: Content is protected !!