ਕਲਯੁੱਗੀ ਪੁੱਤਰ ਨੇ ਕੀਤਾ ਪਿਤਾ ਦਾ ਕਹੀ ਮਾਰਕੇ ਕ+ਤਲ, ਸ਼ਰਾਬ ਪੀਕੇ ਕਰਦਾ ਸੀ ਪਤਨੀ ਅਤੇ ਪੁੱਤਰ ਨਾਲ ਕੁੱਟਮਾਰ

ਜ਼ਿਲ੍ਹੇ ਦੇ ਪਿੰਡ ਨਾਥਪੁਰਾ ਵਿੱਚ ਇੱਕ ਪੁੱਤਰ ਨੇ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ। ਘਟਨਾ ਸੋਮਵਾਰ ਦੇਰ ਰਾਤ ਉਸ ਸਮੇਂ ਵਾਪਰੀ, ਜਦੋਂ ਉਸ ਦਾ ਪਿਤਾ ਸੌਂ ਰਿਹਾ ਸੀ ਅਤੇ ਦੋਸ਼ੀ ਪੁੱਤਰ ਨੇ ਕਹੀ ਨਾਲ ਹਮਲਾ ਕਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਪਿਤਾ ਸ਼ਰਾਬ ਪੀਣ ਦਾ ਆਦੀ ਸੀ ਅਤੇ ਅਕਸਰ ਸ਼ਰਾਬ ਪੀ ਕੇ ਆਪਣੀ ਪਤਨੀ ਅਤੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਦਾ ਸੀ।

ਬੀਤੀ ਸੋਮਵਾਰ ਰਾਤ ਵੀ ਉਸ ਨੇ ਸ਼ਰਾਬ ਦੇ ਨਸ਼ੇ ਵਿੱਚ ਆਪਣੀ ਪਤਨੀ ਅਤੇ ਪੁੱਤਰ ਦੀ ਕੁੱਟਮਾਰ ਕੀਤੀ ਸੀ। ਇਸ ਤੋਂ ਗੁੱਸੇ ‘ਚ ਆ ਕੇ ਬੇਟੇ ਨੇ ਘਰ ‘ਚ ਪਈ ਕਹੀ ਨਾਲ ਪਿਤਾ ਦਾ ਕਤਲ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੰਗਲਵਾਰ ਸਵੇਰੇ ਥਾਣਾ ਨਥਾਣਾ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ ਵਜੋਂ ਹੋਈ ਹੈ, ਜਦਕਿ ਪੁੱਤਰ ਦੀ ਪਛਾਣ ਸੁਖਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!