ਹਾਦਸਾ ਐਤਵਾਰ ਰਾਤ ਪੌਣੇ 11 ਵਜੇ ਵਾਪਰਿਆ। ਇਸ ਦੌਰਾਨ ਸਾਰੇ ਲੋਕ ਆਪਣੇ ਘਰਾਂ ‘ਚ ਸੁੱਤੇ ਪਏ ਸਨ ਪਰ ਹਾਦਸੇ ਦੀ ਆਵਾਜ਼ ਸੁਣ ਕੇ ਲੋਕ ਬਾਹਰ ਆ ਗਏ ਅਤੇ ਕਾਰ ਨੂੰ ਸਿੱਧਾ ਕਰਕੇ ਡਰਾਈਵਰ ਨੂੰ ਬਾਹਰ ਕੱਢਿਆ ਪਰ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ। ਹਾਸਲ ਜਾਣਕਾਰੀ ਅਨੁਸਾਰ ਮ੍ਰਿਤਕ ਟੈਕਸੀ ਡਰਾਈਵਰ ਸੀ ਅਤੇ ਸਵਾਰੀਆਂ ਨੂੰ ਉਤਾਰ ਕੇ ਘਰ ਜਾ ਰਿਹਾ ਸੀ। ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ (27) ਵਾਸੀ ਪਿੰਡ ਢਕੋਲੀ ਵਜੋਂ ਹੋਈ ਹੈ। ਲੋਕਾਂ ਵੱਲੋਂ ਦਿੱਤੀ ਸੂਚਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਕਾਰ ਚਾਲਕ ਨੂੰ ਢਕੋਲੀ ਦੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।