ਦਰਦਨਾਕ ਸੜਕ ਹਾਦਸੇ ‘ਚ ਮਾਪਿਆਂ ਦੇ 20 ਸਾਲਾਂ ਜਵਾਨ ਪੁੱਤ ਦੀ ਮੌ+ਤ

ਦਰਦਨਾਕ ਸੜਕ ਹਾਦਸੇ ‘ਚ ਮਾਪਿਆਂ ਦੇ 20 ਸਾਲਾਂ ਜਵਾਨ ਪੁੱਤ ਦੀ ਮੌ+ਤ

 

 

ਜਲੰਧਰ (ਵੀਓਪੀ ਬਿਊਰੋ) ਜਲੰਧਰ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ 20 ਸਾਲਾਂ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਵਾਨ ਪੁੱਤ ਦੀ ਮੌਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ। ਇਹ ਹਾਦਸਾ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਸਥਿਤ ਬੱਲਾਂ ਤੇ ਰਾਏਪੁਰ ਦੇ ਵਿਚਕਾਰ ਵਾਪਰਿਆ।

 

 

ਮਕਸੂਦਾਂ ਪੁਲਿਸ ਨੂੰ ਮਾਮਲੇ ਸਬੰਧ ਵਿੱਚ ਜਾਣਕਾਰੀ ਦੇ ਦਿੱਤੀ ਹੈ। ਪਿਆਰਦੀਪ ਸਿੰਘ ਹੋਠੀ ਬਾਸੀ ਰਾਏਪੁਰ ਰਸੂਲਪੁਰ ਨੇ ਕਿਹਾ ਕਿ ਉਸ ਦਾ ਲੜਕਾ ਪ੍ਰਭਜੋਤ ਕਿਸ਼ਨਗੜ੍ਹ ਤੋਂ ਆਪਣੀ ਐਕਟਿਵਾ ‘ਤੇ ਵਾਪਸ ਪਿੰਡ ਨੂੰ ਆ ਰਿਹਾ ਸੀ ਤਾਂ ਜਸਕਰਨ ਕੋਲਡ ਸਟੋਰ ਦੇ ਸਾਹਮਣੇ ਰਾਏਪੁਰ ਵੱਲੋਂ ਗਲਤ ਸਾਈਡ ਆ ਰਹੀ ਇੱਕ ਤੇਜ਼ ਰਫਤਾਰ ਅਣਪਛਾਤੀ ਗੱਡੀ ਨੇ ਉਸਦੀ ਐਕਟਿਵਾ ਨੂੰ ਸਾਹਮਣੇ ਤੋਂ ਜ਼ੋਰਦਾਰ ਟੱਕਰ ਮਾਰੀ ਜਿਸ ਕਾਰਨ ਉਸ ਦੇ ਸਿਰ ਤੇ ਮੂੰਹ ‘ਤੇ ਗੰਭੀਰ ਸੱਟਾਂ ਲੱਗਣ ਕਾਰਨ ਉਹ ਸੜਕ ਵਿਚਾਰ ਖੂਨ ਨਾਲ ਲੱਥਪੱਥ ਡਿੱਗ ਪਿਆ ਤੇ ਉਸ ਦੀ ਮੌਕੇ ‘ਤੇ ਮੌਤ ਹੋ ਗਈ।

ਟੱਕਰ ਮਾਰਨ ਉਪਰੰਤ ਗੱਡੀ ਚਾਲਕ ਨੇ ਗੱਡੀ ਉਥੋਂ ਮੋੜ ਕੇ ਸੜਕ ਵਿਚਕਾਰ ਬਣੇ ਡਿਵਾਈਡਰਾਂ ਤੋਂ ਦੂਸਰੀ ਸਾਈਡ ਲੰਘਾ ਕੇ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ਤੇ ਲੰਘ ਰਹੇ ਰਾਹੀਗਰਾਂ ਨੇ ਉਸਦੇ ਡਿੱਗੀ ਵਿੱਚ ਪਈ ਬੈਂਕ ਖਾਤੇ ਦੀ ਕਾਪੀ ਤੋਂ ਐਡਰੈਸ ਦੇਖ ਕੇ ਪਿੰਡ ਦੇ ਕਿਸੇ ਵਿਅਕਤੀ ਨੂੰ ਸੂਚਿਤ ਕੀਤਾ ਤਾਂ ਉਸ ਨੇ ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਸੜਕ ਹਾਦਸੇ ਸਬੰਧੀ ਜਾਣਕਾਰੀ ਦਿੱਤੀ। ਇਸ ਮਾਮਲੇ ਸੰਬੰਧੀ ਥਾਣਾ ਮਕਸੂਦਾਂ ਦੇ ਐੱਸਐੱਚਓ ਬਿਕਰਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਪੂਰਾ ਇਨਸਾਫ ਕੀਤਾ ਜਾਵੇਗਾ। ਜਾਂਚ ਪੜਤਾਲ ਦੌਰਾਨ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਦੋਸ਼ੀਆਂ ਨੂੰ ਜਲਦ ਹੀ ਕਾਬੂ ਕਰ ਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।

error: Content is protected !!