20 ਅਕਤੂਬਰ ਨੂੰ ਹੋਣਗੀਆਂ ਪੰਜਾਬ ‘ਚ ਪੰਚਾਇਤੀ ਚੋਣਾਂ, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

20 ਅਕਤੂਬਰ ਨੂੰ ਹੋਣਗੀਆਂ ਪੰਜਾਬ ‘ਚ ਪੰਚਾਇਤੀ ਚੋਣਾਂ, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਚੰਡੀਗੜ੍ਹ/ਜਲੰਧਰ (ਵੀਓਪੀ ਬਿਊਰੋ)- ਪੰਜਾਬ ਵਿੱਚ ਕਾਫੀ ਸਮੇਂ ਤੋਂ ਪੰਚਾਇਤੀ ਚੋਣਾਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਸ ਵਾਰ ਦੇ ਮਾਨਸੂਨ ਸ਼ੈਸ਼ਨ ਵਿੱਚ ਵੀ ਪੰਜਾਬ ਸਰਕਾਰ ਨੇ ਐਲਾਨ ਕਰ ਦਿੱਤਾ ਸੀ ਕਿ ਜਲਦ ਹੀ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ। ਇਸ ਵਾਰ ਦੀਆਂ ਪੰਚਾਇਤੀ ਚੋਣਾਂ ਬਿਨਾਂ ਕਿਸੇ ਸਿਆਸੀ ਪਾਰਟੀ ਦੇ ਚਿੰਨ੍ਹ ਤੋਂ ਲੜੀਆਂ ਜਾਣਗੀਆਂ। ਇਸ ਸਬੰਧੀ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਐਲਾਨ ਕਰ ਦਿੱਤਾ ਸੀ।

 

 

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ। ਸੂਬੇ ਵਿੱਚ ਅੱਜ ਤੋਂ ਇੱਕ ਮਹੀਨੇ ਬਾਅਦ ਗ੍ਰਾਮ ਪੰਚਾਇਤ ਚੋਣਾਂ ਹੋਣਗੀਆਂ। ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਇੱਕ ਐਲਾਨ ਕੀਤਾ ਗਿਆ ਹੈ। ਰਾਜ ਵਿੱਚ ਪੰਚਾਇਤੀ ਚੋਣਾਂ 20 ਅਕਤੂਬਰ 2024 ਨੂੰ ਹੋਣਗੀਆਂ। ਸਰਕਾਰ ਵੱਲੋਂ ਵੀਰਵਾਰ ਰਾਤ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

 

 

error: Content is protected !!