ਟਰੈਕਟਰ ‘ਤੇ ਸਟੰਟ ਕਰਦੇ ਨੌਜਵਾਨ ਨੂੰ ਰੋਕਣਾ ਬਜ਼ੁਰਗ ਕਿਸਾਨ ਨੂੰ ਪਿਆ ਭਾਰੀ, ਫੇਟ ਮਾਰ ਕੇ ਕੀਤਾ ਕ+ਤ+ਲ
tractor stunt accident murder death haryana kalanaur latest news
ਕਲਾਨੌਰ (ਵੀਓਪੀ ਬਿਊਰੋ) – ਹਰਿਆਣਾ ਦੇ ਕਲਾਨੌਰ ਵਿਖੇ ਸਟੰਟਬਾਜ਼ੀ ਦੇ ਚੱਕਰ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਕਲਾਨੌਰ ‘ਚ ਟਰੈਕਟਰ ‘ਤੇ ਸਟੰਟ ਕਰ ਰਹੇ ਨੌਜਵਾਨਾਂ ਨੂੰ ਰੋਕਦੇ ਹੋਏ ਕਿਸਾਨ ਦੀ ਮੌਤ ਹੋ ਗਈ। ਕਿਸਾਨ ਨੂੰ ਟਰੈਕਟਰ ਨੇ ਫੇਟ ਮਾਰ ਦਿੱਤੀ ਅਤੇ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਟਰੈਕਟਰ ਨੂੰ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਥਾਣਾ ਕੋਟਲੀ ਸੂਰਤ ਮੱਲੀ (ਸ਼ਿਕਾਰ ਮਾਛੀਆਂ) ਅਧੀਨ ਪੈਂਦੇ ਪਿੰਡ ਨਿੱਝਰਪੁਰ ਵਿੱਚ ਬੁੱਧਵਾਰ ਦੇਰ ਸ਼ਾਮ ਪੈਦਲ ਜਾ ਰਹੇ ਕਿਸਾਨ ਰਛਪਾਲ ਸਿੰਘ ਦੀ ਟਰੈਕਟਰ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ।
ਕਿਸਾਨ ਟਰੈਕਟਰ ‘ਤੇ ਸਟੰਟ ਕਰ ਰਹੇ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਸੀ ਕਿ ਇਸ ਦੌਰਾਨ ਟਰੈਕਟਰ ਤੋਂ ਜ਼ੋਰਦਾਰ ਝਟਕਾ ਲੱਗਾ ਅਤੇ ਉਹ ਡਿੱਗ ਗਿਆ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲੀਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਮ੍ਰਿਤਕ ਰਛਪਾਲ ਸਿੰਘ ਦੀ ਪਤਨੀ ਬਲਜਿੰਦਰ ਕੌਰ ਨੇ ਦੱਸਿਆ ਕਿ ਬੁੱਧਵਾਰ ਦੇਰ ਸ਼ਾਮ ਉਸ ਦਾ ਪਤੀ ਸੈਰ ਕਰਨ ਗਿਆ ਸੀ। ਪਿੰਡ ਦੇ ਮੋੜ ’ਤੇ ਕੁਝ ਨੌਜਵਾਨ ਟਰੈਕਟਰਾਂ ’ਤੇ ਸਟੰਟ ਕਰ ਰਹੇ ਸਨ। ਰਛਪਾਲ ਸਿੰਘ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ।
ਇਸ ਦੌਰਾਨ ਉਸ ਨੂੰ ਅਚਾਨਕ ਟਰੈਕਟਰ ਦਾ ਜ਼ੋਰਦਾਰ ਝਟਕਾ ਲੱਗਾ, ਜਿਸ ਕਾਰਨ ਉਹ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਐਸਐਚਓ ਮਨਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਬਲਜਿੰਦਰ ਕੌਰ ਦੇ ਬਿਆਨਾਂ ’ਤੇ ਸਟੰਟ ਕਰਨ ਵਾਲੇ ਅੰਸ਼, ਤੇਜਬੀਰ ਅਤੇ ਦੋ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ। ਟਰੈਕਟਰ ਨੂੰ ਕਬਜ਼ੇ ‘ਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
tractor stunt accident murder death haryana kalanaur latest news