ਕਾਂਗਰਸੀ ਆਗੂ ਧਰਮਸੋਤ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਹਾਲੇ ਰਹਿਣਾ ਪਵੇਗਾ ਜੇਲ੍ਹ ‘ਚ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਜੰਗਲਾਤ ਘੁਟਾਲੇ ਦੇ ਮਾਮਲੇ ਵਿੱਚ ਈਡੀ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਠਹਿਰਾਉਂਦਿਆਂ ਉਨ੍ਹਾਂ ਖ਼ਿਲਾਫ਼ ਪਾਈ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਉਨ੍ਹਾਂ ਨੂੰ ਤਕਨੀਕੀ ਆਧਾਰ ‘ਤੇ ਜ਼ਮਾਨਤ ਦਿੱਤੀ ਗਈ ਹੈ। ਧਰਮਸੋਤ ਨੇ ਇਨ੍ਹਾਂ ਦੋਵਾਂ ਮਾਮਲਿਆਂ ‘ਚ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਚੁਣੌਤੀ ਦਿੱਤੀ ਸੀ। ਜ਼ਮਾਨਤ ਮਿਲਣ ਦੇ ਬਾਵਜੂਦ ਧਰਮਸੋਤ ਜੇਲ ਤੋਂ ਬਾਹਰ ਨਹੀਂ ਆ ਸਕਣਗੇ, ਈਡੀ ਮਾਮਲੇ ‘ਚ ਉਨ੍ਹਾਂ ਦੀ ਹਿਰਾਸਤ ਜਾਰੀ ਰਹੇਗੀ।