12ਵੀਂ ਕਰਨ ਤੋਂ ਬਾਅਦ ਕੰਮ ਨਾ ਮਿਿਲਆ ਤਾਂ ਮਾਪਿਆਂ ਦੇ ਲਾਡਲੇ ਨੇ ਚੁੱਕਿਆ ਖੌਫਨਾਕ ਕਦਮ, ਰਜਵਾਹੇ ਚੋਂ ਮਿਲੀ ਲਾ+ਸ਼

ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ‘ਚ ਬਿਨਾਂ ਦੱਸੇ ਘਰੋਂ ਗਏ ਇੱਕ ਨੌਜਵਾਨ ਦੀ ਲਾਸ਼ ਪਟਿਆਲਾ ਨੇੜੇ ਰਜਵਾਹੇ ‘ਚੋਂ ਬਰਾਮਦ ਹੋਈ ਹੈ। ਮ੍ਰਿਤਕ ਪਿਛਲੇ ਦੋ ਦਿਨਾਂ ਤੋਂ ਲਾਪਤਾ ਸੀ। ਮ੍ਰਿਤਕ ਦੀ ਪਛਾਣ 20 ਸਾਲਾ ਹਰਸ਼ਪ੍ਰੀਤ ਸਿੰਘ ਵਾਸੀ ਤੂਰ ਪੱਤੀ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਥਾਣਾ ਭਵਾਨੀਗੜ੍ਹ ਦੇ ਏਐਸਆਈ ਚਮਕੌਰ ਸਿੰਘ ਨੇ ਦੱਸਿਆ ਕਿ ਬੀਤੀ 20 ਸਤੰਬਰ ਨੂੰ 20 ਸਾਲਾ ਹਰਸ਼ਪ੍ਰੀਤ ਸਿੰਘ ਪੁੱਤਰ ਰਘੁਵੀਰ ਸਿੰਘ ਆਪਣੇ ਪਰਿਵਾਰ ਨੂੰ ਬਿਨਾਂ ਦੱਸੇ ਘਰੋਂ ਚਲਾ ਗਿਆ ਸੀ। ਅਗਲੇ ਦਿਨ ਹਰਸ਼ਪ੍ਰੀਤ ਸਿੰਘ ਦੇ ਪਰਿਵਾਰ ਨੇ ਸਥਾਨਕ ਥਾਣੇ ਵਿੱਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ।

ਏ.ਐਸ.ਆਈ ਨੇ ਦੱਸਿਆ ਕਿ ਇਸ ਦੌਰਾਨ ਐਤਵਾਰ ਦੇਰ ਸ਼ਾਮ ਸਮਾਣਾ-ਪਟਿਆਲਾ ਰੋਡ ‘ਤੇ ਪਿੰਡ ਭੰਨੜਾਂ-ਭਨਾਰੀਆਂ ਨੇੜੇ ਰਜਬਾਹੇ ਤੋਂ ਹਰਸ਼ਪ੍ਰੀਤ ਦੀ ਲਾਸ਼ ਤੈਰਦੀ ਮਿਲੀ।

ਸੂਚਨਾ ਮਿਲਣ ‘ਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਏਐਸਆਈ ਚਮਕੌਰ ਸਿੰਘ ਅਨੁਸਾਰ ਪਰਿਵਾਰ ਨੇ ਪੁਲੀਸ ਨੂੰ ਦੱਸਿਆ ਕਿ ਹਰਸ਼ਪ੍ਰੀਤ ਸਿੰਘ 12ਵੀਂ ਪਾਸ ਕਰਨ ਤੋਂ ਬਾਅਦ ਕੰਮ ਦੀ ਤਲਾਸ਼ ਵਿੱਚ ਸੀ।

ਕੰਮ ਨਾ ਮਿਲਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਹਰਸ਼ਪ੍ਰੀਤ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਉਸ ਦੀ ਲਾਸ਼ ਰਜਵਾਹੇ ‘ਚੋਂ ਬਰਾਮਦ ਕਰ ਲਈ ਹੈ। ਇਸ ਮਾਮਲੇ ‘ਚ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਬੀਐੱਨਐੱਸ 194 ਤਹਿਤ ਕਾਰਵਾਈ ਕੀਤੀ ਹੈ।

error: Content is protected !!