ਏ.ਐਸ.ਆਈ ਨੇ ਦੱਸਿਆ ਕਿ ਇਸ ਦੌਰਾਨ ਐਤਵਾਰ ਦੇਰ ਸ਼ਾਮ ਸਮਾਣਾ-ਪਟਿਆਲਾ ਰੋਡ ‘ਤੇ ਪਿੰਡ ਭੰਨੜਾਂ-ਭਨਾਰੀਆਂ ਨੇੜੇ ਰਜਬਾਹੇ ਤੋਂ ਹਰਸ਼ਪ੍ਰੀਤ ਦੀ ਲਾਸ਼ ਤੈਰਦੀ ਮਿਲੀ।
ਕੰਮ ਨਾ ਮਿਲਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਹਰਸ਼ਪ੍ਰੀਤ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲੀਸ ਨੇ ਉਸ ਦੀ ਲਾਸ਼ ਰਜਵਾਹੇ ‘ਚੋਂ ਬਰਾਮਦ ਕਰ ਲਈ ਹੈ। ਇਸ ਮਾਮਲੇ ‘ਚ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਬੀਐੱਨਐੱਸ 194 ਤਹਿਤ ਕਾਰਵਾਈ ਕੀਤੀ ਹੈ।