ਫਾਜ਼ਿਲਕਾ ਦੇ ਰੈੱਡ ਲਾਈਟ ਚੌਕ ‘ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ‘ਚ ਸਕੂਟਰ ਸਵਾਰ ਮਹਿਲਾ ਦੀ ਮੌਤ ਹੋ ਗਈ, ਜਦਕਿ ਉਸ ਦਾ ਇਕ ਛੋਟਾ ਬੱਚਾ ਜ਼ਖਮੀ ਹੋ ਗਿਆ ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਨੇ ਟਿੱਪਰ ਚਾਲਕ ਨੂੰ ਫੜ ਕੇ ਉਸ ਦੀ ਕੁੱਟਮਾਰ ਕੀਤੀ। ਫਿਲਹਾਲ ਟਿੱਪਰ ਚਾਲਕ ਪੁਲਿਸ ਹਿਰਾਸਤ ‘ਚ ਹੈ।ਮ੍ਰਿਤਕ ਔਰਤ ਦੀ ਪਛਾਣ ਜਸਵੀਰ ਕੌਰ ਵਾਸੀ ਪਿੰਡ ਗੁਲਾਬ ਸਿੰਘ ਝੁੱਗੀ ਵਜੋਂ ਹੋਈ ਹੈ। ਜਦਕਿ ਜ਼ਖ਼ਮੀ ਲੜਕੀ ਅਨਾਮਿਕਾ ਅਤੇ ਬੱਚੀ ਗੌਤਮ ਹੈ।
ਚਸ਼ਮਦੀਦ ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਹ ਹਾਦਸਾ ਰੈੱਡ ਲਾਈਟ ਚੌਕ ‘ਤੇ ਟਿੱਪਰ ਚਾਲਕ ਦੀ ਲਾਪਰਵਾਹੀ ਕਾਰਨ ਵਾਪਰਿਆ। ਟਿੱਪਰ ਨਾਲ ਟੱਕਰ ਹੁੰਦਿਆਂ ਦੇਖ ਸਕੂਟਰ ਸਵਾਰ ਮਹਿਲਾ ਨੇ ਆਪਣੇ ਬੱਚੇ ਨੂੰ ਦੂਰ ਸੁੱਟ ਦਿੱਤਾ। ਟਿੱਪਰ ਦੀ ਲਪੇਟ ‘ਚ ਆਉਣ ਨਾਲ ਮਹਿਲਾ ਦੀ ਮੌਤ ਹੋ ਗ ਈ, ਜਦਕਿ ਇਕ ਬੱਚੀ ਵੀ ਜ਼ਖਮੀ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਟਿੱਪਰ ਚਾਲਕ ਨੂੰ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ, ਜਦਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਟਿੱਪਰ ਚਾਲਕ ਨੂੰ ਹਿਰਾਸਤ ‘ਚ ਲੈ ਲਿਆ।
ਟਿੱਪਰ ਚਾਲਕ ਰਾਜ ਕੁਮਾਰ ਨੇ ਦੱਸਿਆ ਕਿ ਉਹ ਮਿੱਟੀ ਨਾਲ ਭਰਿਆ ਟਿੱਪਰ ਲੈ ਕੇ ਹਾਈਵੇਅ ਵੱਲ ਜਾ ਰਿਹਾ ਸੀ ਤਾਂ ਫਾਜ਼ਿਲਕਾ ਦੇ ਰੈੱਡ ਲਾਈਟ ਚੌਕ ‘ਤੇ ਟ੍ਰੈਫਿਕ ਲਾਈਟ ਲਾਲ ਹੋਣ ‘ਤੇ ਉਸ ਨੇ ਆਪਣਾ ਟਿੱਪਰ ਰੋਕ ਲਿਆ ਅਤੇ ਜਿਵੇਂ ਹੀ ਲਾਈਟ ਹਰੀ ਹੋ ਗਈ ਤਾਂ ਉਸ ਨੇ ਟਿੱਪਰ ਨੂੰ ਰੋਕ ਲਿਆ ਅਚਾਨਕ ਇਹ ਸਕੂਟਰ ਸਵਾਰ ਮਹਿਲਾ ਨਾਲ ਟਕਰਾ ਗਿਆ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਬਣਦੀ ਕਾਰਵਾਈ ਕੀਤੀ ਜਾਵੇਗੀ ।
ਪੁਲਿਸ ਅਧਿਕਾਰੀ ਓਮਪ੍ਰਕਾਸ਼ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਬਣਦੀ ਕਾਰਵਾਈ ਕੀਤੀ ਜਾਵੇਗੀ, ਤੁਹਾਨੂੰ ਦੱਸ ਦੇਈਏ ਕਿ ਮਿੱਟੀ ਨਾਲ ਭਰੇ ਟਿੱਪਰ ਲਗਾਤਾਰ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਪਰ ਇਸ ਦੇ ਬਾਵਜੂਦ ਪਿੰਡ ਦੇ ਲੋਕਾਂ ਨੇ ਇਸ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਪਰ ਪ੍ਰਸ਼ਾਸਨ ਇਸ ਪ੍ਰਤੀ ਗੰਭੀਰ ਨਹੀਂ ਜਾਪਦਾ ਜਿਸ ਕਾਰਨ ਹਾਦਸੇ ਵਧ ਰਹੇ ਹਨ।