ਪੜ੍ਹਨ ਦੀ ਉਮਰ ‘ਚ ਵਿਦਿਆਰਥੀਆਂ ਦੇ 2 ਗਰੁੱਪਾਂ ਵਿੱਚ ਖੜਕੀ, ਹਥਿ+ਆਰਾਂ ਨਾਲ ਇੱਕ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੀਤਾ ਜ਼ਖਮੀ

ਪੜ੍ਹਨ ਦੀ ਉਮਰ ‘ਚ ਵਿਦਿਆਰਥੀਆਂ ਦੇ 2 ਗਰੁੱਪਾਂ ਵਿੱਚ ਖੜਕੀ, ਹਥਿ+ਆਰਾਂ ਨਾਲ ਇੱਕ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੀਤਾ ਜ਼ਖਮੀ

ਫਿਰੋਜ਼ਪੁਰ (ਵੀਓਪੀ ਬਿਊਰੋ) ਫ਼ਿਰੋਜ਼ਪੁਰ ਛਾਉਣੀ ਦੇ ਬੱਸ ਸਟੈਂਡ ਨੂੰ ਜਾਣ ਵਾਲੇ ਚੌਕ ਵਿੱਚ ਸਕੂਲੀ ਵਿਦਿਆਰਥੀਆਂ ਦੇ ਦੋ ਧੜਿਆਂ ਵਿੱਚ ਖ਼ੂਨੀ ਝੜਪ ਹੋ ਗਈ। ਕਰੀਬ 10 ਵਿਦਿਆਰਥੀਆਂ ਨੇ ਇਕ ਨੌਜਵਾਨ ‘ਤੇ ਕਈ ਵਾਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਸ ਦੌਰਾਨ ਦੋ ਵਿਦਿਆਰਥੀਆਂ ਦੇ ਹੱਥਾਂ ਵਿੱਚ ਪਿਸਤੌਲ ਸਨ।


ਇਸ ਝੜਪ ਵਿੱਚ ਚਾਹਤ ਪ੍ਰੀਤ ਸਿੰਘ ਵਾਸੀ ਫ਼ਿਰੋਜ਼ਸ਼ਾਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਗੰਭੀਰ ਹਾਲਤ ਵਿਚ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਚਾਹਤ ਪ੍ਰੀਤ ਛਾਉਣੀ ਦੇ ਇੱਕ ਮਸ਼ਹੂਰ ਸਕੂਲ ਦਾ ਵਿਦਿਆਰਥੀ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: Content is protected !!