ਪਿੰਡ ਵਾਸੀਆਂ ਨੇ ਮੌਕੇ ‘ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਦੋਵਾਂ ਨੂੰ ਖੂਹ ‘ਚੋਂ ਬਾਹਰ ਕੱਢਿਆ। ਪਰ ਉਦੋਂ ਤੱਕ ਦੋਵਾਂ ਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਡੀਐਸਪੀ ਸੰਜੀਵ ਗੌਤਮ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।