ਸਖਤ ਮੇਹਨਤ ਤੋਂ ਬਾਅਦ ਲਿਆ ਸੀ ਵਰਕ ਪਰਮਿਟ, ਸੁੱਖ ਮਿਲਣ ਦੇ ਟਾਇਮ ਹੋਈ ਮੌ+ਤ

ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਖੁਰਦ ਦੇ 21 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਮਹਿਕਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਗੁਰਮਹਿਕਪ੍ਰੀਤ ਸਿੰਘ ਨੇ ਆਪਣੀ ਦੋ ਵਰਿਆਂ ਦੀ ਪੜ੍ਹਾਈ ਮੁਕੰਮਲ ਕਰਕੇ ਵਰਕ ਪਰਮਿਟ ਹਾਸਲ ਕਰ ਲਿਆ ਸੀ, ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਓਨਟਾਰੀਓ ਸੂਬੇ ਦੇ ਮਸਕੋਟਾ ਸ਼ਹਿਰ ਵਿੱਚ ਵਾਪਰੇ ਭਿਆਨਕ ਕਾਰ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਉਹ ਇੱਕ ਇਲੈਕਟਰੀਕਲ ਇੰਜੀਨੀਅਰ ਵਜੋਂ ਕੰਮ ਕਰ ਰਹੇ ਸੁਖਚੈਨ ਸਿੰਘ ਕਲੇਰ ਦਾ ਇਕਲੋਤਾ ਪੁੱਤਰ ਸੀ।

ਗੁਰਮਹਿਕ ਪ੍ਰੀਤ ਸਿੰਘ ਦੀ ਕਾਰ ਹਾਦਸੇ ਵਿੱਚ ਹੋਈ ਮੌਤ ਦੇ ਬੇਸ਼ੱਕ ਪੂਰੇ ਵੇਰਵੇ ਪ੍ਰਾਪਤ ਨਹੀਂ ਹੋਏ,

ਪਰੰਤੂ ਕੈਨੇਡਾ ਵਿੱਚ ਪੰਜਾਬੀਆਂ ਦੀ ਮਦਦ ਲਈ ਸਰਗਰਮ ਸਮਾਜ ਸੇਵੀ ਸੰਸਥਾ “ਗੋ ਫੰਡ ਮੀ” ਵੱਲੋਂ ਆਪਣੀ ਵੈੱਬਸਾਈਟ ਉੱਪਰ ਗੁਰਮਹਿਕ ਪ੍ਰੀਤ ਸਿੰਘ ਦੀ ਤਸਵੀਰ ਅਪਲੋਡ ਕਰਕੇ, ਉਸ ਦੀ ਮ੍ਰਿਤਕ ਦੇਹ ਨੂੰ ਮਾਪਿਆਂ ਕੋਲ ਵਾਪਸ ਪੰਜਾਬ ਭੇਜਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

error: Content is protected !!