ਜਗਤਾਰ ਸਿੰਘ ਹਵਾਰਾ ਪਹੁੰਚਿਆ ਸੁਪਰੀਮ ਕੋਰਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ, ਪੜ੍ਹੋ ਕੀ ਹੈ ਮਾਮਲਾ

ਜਗਤਾਰ ਸਿੰਘ ਹਵਾਰਾ ਪਹੁੰਚਿਆ ਸੁਪਰੀਮ ਕੋਰਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ

ਦਿੱਲੀ (ਵੀਓਪੀ ਬਿਊਰੋ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਨੇ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਦੇ ਅਧਾਰ ‘ਤੇ ਸੁਪਰੀਮ ਕੋਰਟ ਨੇ ਪੰਜਾਬ ਦਿੱਲੀ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ। ਜਗਤਾਰ ਸਿੰਘ ਹਵਾਰਾ ਨੇ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਹੈ ਕਿ ਉਸ ਦਾ ਜੇਲ੍ਹ ਵਿੱਚ ਵਿਵਹਾਰ ਠੀਕ ਹੈ। ਇਸ ਸਮੇਂ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।


ਉਸ ਨੇ ਇਸ ਦੌਰਾਨ ਅੱਗੇ ਕਿਹਾ ਹੈ ਕਿ ਉਹ ਜੇਲ੍ਹ ਦੇ ਪੂਰੇ ਨਿਯਮਾਂ ਦੀ ਪਾਲਣਾ ਕਰ ਰਿਹਾ ਹੈ ਇਸ ਤੋਂ ਇਲਾਵਾ ਉਸਨੇ ਪਟੀਸ਼ਨ ਵਿੱਚ ਜ਼ਿਕਰ ਕੀਤਾ ਹੈ ਕਿ ਉਸਦੀ ਇੱਕੋ ਇੱਕ ਧੀ ਪੰਜਾਬ ਵਿੱਚ ਹੈ ਅਤੇ ਇਸ ਤਰ੍ਹਾਂ ਜਗਤਾਰ ਸਿੰਘ ਹਵਾਰਾ ਖਿਲਾਫ ਲੰਬਿਤ ਅਦਾਲਤੀ ਮਾਮਲੇ ਵਿੱਚ ਉਸ ਨੂੰ ਪੇਸ਼ੀ ਲਲੀ ਆਉਣ ਜਾਣ ਵਿੱਚ ਦਿੱਕਤ ਹੁੰਦੀ ਹੈ। ਇਸ ਲਈ ਉਸਨੇ ਪਟੀਸ਼ਨ ਵਿੱਚ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਸ ਨੂੰ ਤਿਹਾੜ ਜੇਲ੍ਹ ਦਿੱਲੀ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਜਾਵੇ ਤਾਂ ਜੋ ਉਸਨੂੰ ਆਪਣੇ ਲੋੜੀਂਦੇ ਕੇਸਾਂ ਦੀ ਪੇਸ਼ੀ ਲਈ ਜਿਆਦਾ ਦਿੱਕਤ ਨਾ ਆਵੇ।


ਇਸ ਮਾਮਲੇ ਉੱਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ, ਦਿੱਲੀ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਸਾਬਕਾ ਕਾਂਗਰਸੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਇੱਕ ਬੰਬ ਧਮਾਕੇ ਵਿੱਚ ਮਾਰ ਦਿੱਤਾ ਗਿਆ ਸੀ, ਇਸ ਦੌਰਾਨ ਕਈ ਹੋਰ ਲੋਕਾਂ ਦੀ ਵੀ ਮੌਤ ਹੋਈ ਸੀ, ਜਿਨਾਂ ਦੋਸ਼ੀਆਂ ਨੂੰ ਇਸ ਕਤਲ ਮਾਮਲੇ ਵਿੱਚ ਫੜਿਆ ਗਿਆ ਸੀ ਉਹਨਾਂ ਵਿੱਚ ਜਗਤਾਰ ਸਿੰਘ ਹਵਾਰਾ ਮੁੱਖ ਦੋਸ਼ੀ ਸਾਬਤ ਹੋਏ ਸਨ।

error: Content is protected !!