ਨਵੇਂ ਵਿਆਹੇ ਮੁੰਡੇ ਨੇ ਚੁੱਕਿਆ ਖੌਫਨਾਕ ਕਦਮ,ਮਰਨ ਤੋ ਪਹਿਲਾ ਬਣਾਈ ਵੀਡੀਓ ਨੇ ਖੋਲੀ ਪੋਲ

ਮੋਗਾ ਦੇ ਵਾਰਡ ਨੰਬਰ 32  ਦੇ ਰਹਿਣ ਵਾਲੇ  20 ਸਾਲਾਂ ਦੇ ਦਵਿੰਦਰ ਸਿੰਘ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੌਂਸਲਰ ਅਤੇ ਪੁਲਿਸ ਮੁਲਾਜ਼ਮਾਂ ਉੱਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਹਨ।  ਵੀਡੀਓ ਬਣਾਉਣ ਤੋਂ ਬਾਅਦ ਨੌਜਵਾਨ ਨੇ ਜ਼ਹਿਰੀਲੀ ਵਸਤੂ ਖਾ ਕੇ ਜੀਵਨਲੀਲਾ ਖਤਮ ਲਈ ਹੈ। ਮ੍ਰਿਤਕ ਨੌਜਵਾਨ ਦਾ 25 ਪਹਿਲਾਂ ਵਿਆਹ ਹੋਇਆ ਸੀ।

ਮ੍ਰਿਤਕ ਦਵਿੰਦਰ ਸਿੰਘ ਦੇ ਪਿਤਾ ਬਸੰਤ ਸਿੰਘ ਦਾ ਕਹਿਣਾ ਹੈ ਕਿ ਸਾਡੇ ਲੜਕੇ ਦੇ ਵਿਆਹ ਨੂੰ 25 ਦਿਨ ਹੀ ਹੋਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਮੁਲਾਜ਼ਮ ਜੱਸੀ ਅਤੇ ਸਾਡੇ ਮਹੱਲੇ ਦੇ ਕੌਂਸਲਰ ਬੂਟਾ ਸਿੰਘ ਵਲੋਂ ਮੇਰੇ ਬੇਟੇ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਮ੍ਰਿਤਕ ਦੇ ਪਿਤਾ ਦਾ ਕਹਿਣਾ ਹੈ ਕਿ ਪੁਲਿਸ ਮਲਾਜ਼ਮ ਨੇ ਧਮਕੀ ਦਿੱਤੀ ਸੀ ਕਿ ਜੇਕਰ ਪੈਸੇ ਨਹੀਂ ਦਿੱਤੇ ਤਾਂ ਉਹ ਤੈਨੂੰ ਚੋਰੀ ਦੇ ਮੋਟਰਸਾਈਕਲ ਦੇ ਕੇਸ ਵਿੱਚ ਫਸਾ ਦਿੱਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ਹੋ ਗਈ ਹੈ।

ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏਐਸਆਈ ਰਾਜਵੀਰ ਸਿੰਘ ਨੇ ਕਿਹਾ ਕਿ ਸਾਡੇ ਕੋਲੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਦਵਿੰਦਰ ਸਿੰਘ ਵੱਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਦਵਿੰਦਰ ਸਿੰਘ ਦੇ ਪਿਤਾ ਬਸੰਤ ਸਿੰਘ ਦੇ ਬਿਆਨਾਂ ਦੇ ਉੱਪਰ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

error: Content is protected !!