Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
September
28
ਬੱਬੂ ਮਾਨ ਤੇ ਗਿੱਪੀ ਨੂੰ ਛੱਡ ਕੇ ਬਾਕੀ ਸਾਰੇ ਗਾਇਕਾਂ ਦੀ ਸੁਰੱਖਿਆ ਲਈ ਵਾਪਸ!, ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸਰਕਾਰ ਦਾ ਇੱਕ ਹੋਰ ਕਦਮ
Crime
Delhi
international
jalandhar
Latest News
National
Politics
Punjab
ਬੱਬੂ ਮਾਨ ਤੇ ਗਿੱਪੀ ਨੂੰ ਛੱਡ ਕੇ ਬਾਕੀ ਸਾਰੇ ਗਾਇਕਾਂ ਦੀ ਸੁਰੱਖਿਆ ਲਈ ਵਾਪਸ!, ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸਰਕਾਰ ਦਾ ਇੱਕ ਹੋਰ ਕਦਮ
September 28, 2024
Voice of Punjab
ਪੰਜਾਬ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਐਚ.ਸੀ ਅਰੋੜਾ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਭੇਜਿਆ ਹੈ ਜਿਸ ਵਿੱਚ ਕਿਹਾ ਹੈ ਕਿ ਸਾਰੇ ਗਾਇਕਾਂ ਦੀ ਸੁਰੱਖਿਆ ਵਾਪਸ ਲਈ ਜਾਵੇ ਨਹੀਂ ਤਾਂ ਉਨ੍ਹਾਂ ਖਿਲਾਫ਼ ਪੀ.ਆਈ.ਐਲ ਪਾਈ ਜਾਵੇਗੀ। ਉਸ ਦੇ ਆਧਾਰ ‘ਤੇ ਪੰਜਾਬ ਪੁਲਿਸ ਨੇ ਇਹ ਕਦਮ ਚੁੱਕਿਆ ਹੈ। ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ ਸਿਰਫ਼ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇਗੀ, ਜਿਨ੍ਹਾਂ ਨੂੰ ਕਿਸੇ ਗੈਂਗਸਟਰ ਤੋਂ ਖ਼ਤਰਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਆਪਣੇ ਇਕ ਇੰਟਰਵਿਊ ‘ਚ ਕਿਹਾ ਸੀ ਕਿ ਪੰਜਾਬ ਪੁਲਿਸ ਵਲੋਂ ਸੁਰੱਖਿਆ ਹਟਾਏ ਜਾਣ ਤੋਂ ਬਾਅਦ ਹੀ ਅਸੀਂ ਗਾਇਕਾਂ ਅਤੇ ਅਦਾਕਾਰਾਂ ਨੂੰ ਦੇਖਾਂਗੇ।
ਸੁਰੱਖਿਆ ਘਟਾ ਕੇ ਇਸਦੀ ਜਾਣਕਾਰੀ ਜਨਤਕ ਕਰਨ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਵੀ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਅਨੁਸਾਰ ਤਨਖ਼ਾਹ ਵਾਲੀ ਸੁਰੱਖਿਆ ਲਈ ਲੋੜੀਂਦੇ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਦੇ ਹਿਸਾਬ ਨਾਲ ਉਨ੍ਹਾਂ ਦੀ ਛੇ ਮਹੀਨਿਆਂ ਦੀ ਤਨਖਾਹ ਸਰਕਾਰ ਕੋਲ ਐਡਵਾਂਸ ਵਿੱਚ ਜਮ੍ਹਾਂ ਕਰਵਾਉਣੀ ਪਵੇਗੀ। ਉਸ ਨੂੰ ਆਪਣੀ ਆਈਟੀ ਰਿਟਰਨ ਦੇ ਦਸਤਾਵੇਜ਼ ਵੀ ਪ੍ਰਦਾਨ ਕਰਨੇ ਹੋਣਗੇ। ਉਨ੍ਹਾਂ ਦੀ ਤਸਦੀਕ ਤੋਂ ਬਾਅਦ ਹੀ ਪੇਡ ਸੁਰੱਖਿਆ ਪ੍ਰਦਾਨ ਕਰਨ ਦਾ ਫੈਸਲਾ ਲਿਆ ਜਾਵੇਗਾ।
ਹੁਣ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੁਰੱਖਿਆ ਵਿੰਗ ਦੀ ਰਿਪੋਰਟ ਦੇ ਆਧਾਰ ‘ਤੇ ਸਟਾਰ ਗਾਇਕ ਬੱਬੂ ਮਾਨ ਤੇ ਗਿੱਪੀ ਗਰੇਵਾਲ ਨੂੰ ਛੱਡ ਕੇ ਬਾਕੀ ਸਾਰੇ ਗਾਇਕਾਂ ਨੂੰ ਦਿੱਤੇ ਸੁਰੱਖਿਆ ਕਰਮਚਾਰੀ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।
ਇੱਥੇ ਇਹ ਵੀ ਦੱਸ ਦੇਈਏ ਕਿ ਕਈ ਗਾਇਕਾਂ ਨੇ ਤਾਂ ਪੰਜਾਬ ਪੁਲਿਸ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਸੀ ਕਿ ਉਹਨਾਂ ਨੂੰ ਧਮਕੀਆਂ ਮਿਲ ਰਹੀਆਂ ਹਨ।
Post navigation
ਪਿਓ ਨੇ 4 ਧੀਆਂ ਨੂੰ ਜ਼ਹਿਰ ਦੇਕੇ ਕੀਤੀ ਆਤ#ਮ ਹੱ#ਤਿਆ,ਨਾ ਦੇਖ ਸਕਦੀਆ ਸਨ ਨਾ ਤੁਰ ਸਕਦੀਆ ਸਨ ਧੀਆਂ
ਪਹਾੜੀ ਤੇ ਅੱਗੇ ਜਾ ਰਿਹਾ ਟਰੱਕ ਅਚਾਨਕ ਲੱਗਾ ਪਿੱਛੇ ਖਿਸਕਣ,ਅੱਗੇ ਦਾ ਹਾਲ ਦੇਖਕੇ ਉੱਡ ਜਾਣਗੇ ਹੋਸ਼
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us