Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
September
28
ਸਰਮਾਏਦਾਰਾ ਦੀ ਜਗੀਰ ਬਣੀ ਸਰਪੰਚੀ, ਲੋਕਤੰਤਰ ਦੇ ਨਿਯਮਾਂ ਨੂੰ ਅੱਖੋਂ-ਪਰੋਖੇ ਕਰ ਬੋਲੀ ਲਗਾ ਕੇ ਸਾਢੇ 35 ਲੱਖ ‘ਚ ਸਰਪੰਚੀ ਦਾ ਸੌਦਾ,
Crime
Delhi
international
jalandhar
Latest News
National
Politics
Punjab
ਸਰਮਾਏਦਾਰਾ ਦੀ ਜਗੀਰ ਬਣੀ ਸਰਪੰਚੀ, ਲੋਕਤੰਤਰ ਦੇ ਨਿਯਮਾਂ ਨੂੰ ਅੱਖੋਂ-ਪਰੋਖੇ ਕਰ ਬੋਲੀ ਲਗਾ ਕੇ ਸਾਢੇ 35 ਲੱਖ ‘ਚ ਸਰਪੰਚੀ ਦਾ ਸੌਦਾ,
September 28, 2024
Voice of Punjab
ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਲਈ ਵੋਟਿੰਗ ਹੋਣੀ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਦੇ ਪਿੰਡਾਂ ਵਿੱਚ ਮਾਹੌਲ ਭਖਿਆ ਹੋਇਆ ਹੈ ਤੇ ਕਈ ਪਿੰਡਾਂ ਵਿੱਚ ਸਹਿਮਤੀ ਨਾਲ ਪੰਚਾਇਤ ਦੀ ਚੋਣ ਵੀ ਹੋ ਚੁੱਕੀ ਹੈ। ਉਥੇ ਹੀ ਕਈ ਪਿੰਡ ਐਸੇ ਵੀ ਹਨ, ਜਿਥੇ ਬੋਲੀ ਲਗਾਕੇ ਸਰਪੰਚ ਦੀ ਚੋਣ ਹੋ ਰਹੀ ਹੈ ਤੇ ਭਾਰਤੀ ਸੰਵਿਧਾਨ ਦੀ ਉਲੰਘਣਾ ਕੀਤੀ ਜਾ ਰਹੀ ਹੈ। ਸਰਪੰਚੀ ਧਨਾਢਾਂ ਦੀ ਖੇਡ ਬਣ ਕੇ ਰਹਿ ਗਈ ਹੈ। ਸਰਮਾਏਦਾਰਾਂ ਨੇ ਬੋਲੀ ਲਗਾ ਕੇ ਸਾਢੇ 35 ਲੱਖ ‘ਚ ਸਰਪੰਚੀ ਦਾ ਸੌਦਾ ਕੀਤਾ ਹੈ। ਭਾਰਤੀ ਸੰਵਿਧਾਨ, ਚੋਣ ਕਮਿਸ਼ਨ ਅਤੇ ਲੋਕਤੰਤਰ ਦੇ ਨਿਯਮਾਂ ਨੂੰ ਅੱਖੋਂ-ਪਰੋਖੇ ਕਰ ਕੇ ਗਿੱਦੜਬਾਹਾ ਅਧੀਨ ਆਉਂਦੇ ਅਬਲੂ ਕੋਟਲੀ ਦੇ ਨੇੜਲੇ ਕੋਠੇ ਚੀਦਿਆ ਵਾਲੇ ਦੇ ਸਰਪੰਚ ਨੂੰ ਚੁਣਨ ਵਾਸਤੇ ਬੋਲੀ ਲੱਗੀ।
ਸਰਪੰਚੀ ਧਨਾਢਾਂ ਦੀ ਖੇਡ ਬਣ ਕੇ ਰਹਿ ਗਈ ਹੈ। ਸਰਮਾਏਦਾਰਾਂ ਨੇ ਬੋਲੀ ਲਗਾ ਕੇ ਸਾਢੇ 35 ਲੱਖ ‘ਚ ਸਰਪੰਚੀ ਦਾ ਸੌਦਾ ਕੀਤਾ ਹੈ। ਭਾਰਤੀ ਸੰਵਿਧਾਨ, ਚੋਣ ਕਮਿਸ਼ਨ ਅਤੇ ਲੋਕਤੰਤਰ ਦੇ ਨਿਯਮਾਂ ਨੂੰ ਅੱਖੋਂ-ਪਰੋਖੇ ਕਰ ਕੇ ਗਿੱਦੜਬਾਹਾ ਅਧੀਨ ਆਉਂਦੇ ਅਬਲੂ ਕੋਟਲੀ ਦੇ ਨੇੜਲੇ ਕੋਠੇ ਚੀਦਿਆ ਵਾਲੇ ਦੇ ਸਰਪੰਚ ਨੂੰ ਚੁਣਨ ਵਾਸਤੇ ਬੋਲੀ ਲੱਗੀ।
ਸੂਬੇ ਵਿੱਚ 15 ਅਕਤੂਬਰ ਵੋਟਾਂ ਪੈਣਗੀਆਂ। ਦੱਸ ਦਈਏ ਕਿ ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਿੰਗ ਹੋਵੇਗੀ। ਉਮੀਦਵਾਰ 4 ਅਕਤੂਬਰ ਤੱਕ ਨਾਮਜ਼ਦਗੀਆਂ ਭਰ ਸਕਣਗੇ। 5 ਅਕਤੂਬਰ ਨੂੰ ਸਕਰੂਟਨਿੰਗ ਹੋਵੇਗੀ। 7 ਅਕਤੂਬਰ ਤੱਕ ਉਮੀਦਵਾਰ ਆਪਣੀਆਂ ਨਾਮਜ਼ਗੀਆਂ ਵਾਪਸ ਲੈ ਸਕਣਗੇ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬੈਲਟ ਬਾਕਸ ਰਾਹੀਂ ਹੀ ਵੋਟਿੰਗ ਹੋਵੇਗੀ। ਵੋਟਰ ਇਸ ਵਾਰ ਨੋਟਾ (Nota) ਦਾ ਵੀ ਇਸਤੇਮਾਲ ਕਰ ਸਕਣਗੇ।
ਦੱਸ ਦਈਏ ਕਿ ਜਰਨਲ ਕੈਟਾਗਿਰੀ ਲਈ ਨਾਮਜ਼ਦਗੀ ਭਰਨ ਲਈ 100 ਰੁਪਏ ਫੀਸ ਹੋਵੇਗੀ, ਜਦਕਿ ਐਸ ਅਤੇ ਬੀਸੀ ਲਈ ਇਹ ਫੀਸ 50 ਰੁਪਏ ਹੋਵੇਗੀ। ਇਸ ਤੋਂ ਇਲਾਵਾ ਸਰਪੰਚ ਲਈ 40 ਹਜ਼ਾਰ ਰੁਪਏ ਤੇ ਪੰਚ ਲਈ 30 ਹਜ਼ਾਰ ਰੁਪਏ ਦਾ ਖਰਚਾ ਤੈਅ ਕੀਤਾ ਗਿਆ ਹੈ।
Post navigation
ਪਟਾਕਾ ਫੈਕਟਰੀ ਚ ਹੋਇਆ ਜਬਰਦਸਤ ਧਮਾਕਾ,3 ਲੋਕ ਜਿੰਦਾ ਸ+ੜੇ,ਬਾਹਰ ਨਿਕਲਣ ਦਾ ਨਹੀਂ ਮਿਲਿਆ ਮੌਕਾ
‘ਵੰਦੇ ਭਾਰਤ’ ਟਰੇਨ ਦੀ ਵਿਦੇਸ਼ਾਂ ‘ਚ ਵੀ ਧੂਮ, ਵੱਡੇ ਦੇਸ਼ ਮਿੰਨਤਾਂ ਕਰ ਕੇ ਮੰਗ ਰਹੇ ਭਾਰਤ ਕੋਲੋਂ ਟਰੇਨਾਂ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us