ਪਰਾਲੀ ਸਾੜਨ ਵਾਲਿਆਂ ਖਿਲਾਫ਼ ਸਖਤ ਸਰਕਾਰ, 28 ਕਿਸਾਨਾਂ ਖਿਲਾਫ਼ ਰੈੱਡ ਐਂਟਰੀਆਂ, ਪੰਜ ‘ਤੇ FIR
ਚੰਡੀਗੜ੍ਹ (ਵੀਓਪੀ ਬਿਊਰੋ) ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਵਾਬ ਮੰਗੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਪਰਾਲੀ ਸਾੜਨ ਵਾਲੇ 28 ਕਿਸਾਨਾਂ ਖ਼ਿਲਾਫ਼ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ, ਜਦੋਂ ਕਿ ਪੰਜ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ 1 ਲੱਖ 5000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।