ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ‘ਚ ਹੋ ਰਿਹਾ ਹੈ ਸੁਧਾਰ, ਹਸਪਤਾਲ ਨੇ ਕਹੀ ਵੱਡੀ ਗੱਲ

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ‘ਚ ਹੋ ਰਿਹਾ ਹੈ ਸੁਧਾਰ, ਹਸਪਤਾਲ ਨੇ ਕਹੀ ਵੱਡੀ ਗੱਲ

ਮੁਹਾਲੀ (ਵੀਓਪੀ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 3 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਹਨ। ਹਸਪਤਾਲ ਵੱਲੋਂ ਦਿੱਤੀ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਹਾਲਾਂਕਿ ਉਹ ਅਜੇ ਵੀ ਡਾਕਟਰਾਂ ਦੀ ਨਿਗਰਾਨੀ ‘ਚ ਹੈ। ਪਾਰਟੀ ਦੇ ਰਾਸ਼ਟਰੀ ਸੰਗਠਨ ਸਕੱਤਰ ਡਾਕਟਰ ਸੰਦੀਪ ਪਾਠਕ ਸ਼ਨੀਵਾਰ ਸ਼ਾਮ ਮੋਹਾਲੀ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਪਾਠਕ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਬਿਲਕੁਲ ਠੀਕ ਹਨ।

ਜਾਣਕਾਰੀ ਮੁਤਾਬਕ 50 ਸਾਲਾ ਸੀਐੱਮ ਭਗਵੰਤ ਮਾਨ ਨੂੰ ਬੁੱਧਵਾਰ ਅਤੇ ਵੀਰਵਾਰ ਦੀ ਰਾਤ ਨੂੰ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇਸ ਮੌਕੇ ਸਿਆ ਗਿਆ ਕਿ ਪਲਮਨਰੀ ਆਰਟਰੀ ‘ਚ ਬਲੱਡ ਪ੍ਰੈਸ਼ਰ ਵਧਣ ਦੀ ਸਮੱਸਿਆ ਹੁਣ ਹੱਲ ਹੋ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਖੂਨ ਦੀ ਜਾਂਚ ਦੀ ਰਿਪੋਰਟ ਵਿੱਚ ਲੈਪਟੋਸਪਾਇਰੋਸਿਸ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਐਂਟਰੀ ਬਾਇਓਟਿਕਸ ‘ਤੇ ਰੱਖਿਆ ਗਿਆ ਹੈ।

 

error: Content is protected !!