ਦੱਸਿਆ ਜਾ ਰਿਹਾ ਹੈ ਕਿ ਬੱਸ ਪ੍ਰਯਾਗਰਾਜ ਤੋਂ ਯਾਤਰੀਆਂ ਨੂੰ ਲੈ ਕੇ ਨਾਗਪੁਰ ਜਾ ਰਹੀ ਸੀ ਕਿ ਇਸ ਦੌਰਾਨ ਬੱਸ ਸੜਕ ਕਿਨਾਰੇ ਖੜ੍ਹੇ ਡੰਪਰ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਪੁਲਿਸ ਸੁਪਰਡੈਂਟ ਸੁਧੀਰ ਅਗਰਵਾਲ ਨੇ ਦੱਸਿਆ ਕਿ ਬੱਸ ਹਾਈਵੇਅ ‘ਤੇ ਟਕਰਾ ਗਈ। ਇਸ ਘਟਨਾ ‘ਚ 6 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 24 ਤੋਂ ਜ਼ਿਆਦਾ ਯਾਤਰੀ ਜ਼ਖਮੀ ਹੋ ਗਏ ਹਨ। ਜਿਨ੍ਹਾਂ ‘ਚੋਂ 3 ਗੰਭੀਰ ਜ਼ਖਮੀ ਹਨ। ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖ਼ਮੀ ਵਿਅਕਤੀਆਂ ਨੇ ਵੀ ਬਾਅਦ ਵਿੱਚ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ, ਜਿਸ ਤੋਂ ਬਾਅਦ 9 ਲੋਕਾਂ ਦੀ ਮੌਤ ਹੋ ਗਈ।