ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਖੁੱਲ੍ਹਣਗੇ ਸਕੂਲ

ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ, ਹੁਣ ਇਸ ਸਮੇਂ ਖੁੱਲ੍ਹਣਗੇ ਸਕੂਲ

ਮੁਹਾਲੀ (ਵੀਓਪੀ ਬਿਊਰੋ) ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲਾਂ ਦੇ ਸਮੇਂ ਤਬਦੀਲ ਕਰ ਦਿੱਤੇ ਹਨ। ਅੱਜ ਮੰਗਲਵਾਰ 1 ਅਕਤੂਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.30 ਵਜੇ ਸਮਾਪਤ ਹੋਣਗੇ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.50 ਵਜੇ ਸਮਾਪਤ ਹੋਣਗੇ। ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।

1 ਅਕਤੂਬਰ ਤੋਂ 31 ਅਕਤੂਬਰ ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਅਤੇ ਸਾਰੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ।

error: Content is protected !!