ਰਾਮ ਰਹੀਮ ਨੂੰ ਮੁੜ ਮਿਲੀ 20 ਦਿਨ ਦੀ ਪੈਰੋਲ, ਕ+ਤ+ਲ ਤੇ ਰੇ+ਪ ਦਾ ਦੋਸ਼ੀ 26 ਦਿਨ ਪਹਿਲਾਂ ਹੀ ਗਿਆ ਸੀ ਜੇਲ੍ਹ
ਚੰਡੀਗੜ੍ਹ/ਦਿੱਲੀ (ਵੀਓਪੀ ਬਿਊਰੋ) ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਰਾਮ ਰਹੀਮ ਨੂੰ 20 ਦਿਨਾਂ ਦੀ ਪੈਰੋਲ ਮਿਲੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਰਾਮ ਰਹੀਮ ਫਰਲੋ ‘ਤੇ ਆ ਗਿਆ ਸੀ। ਹੁਣ ਹਰਿਆਣਾ ਵਿਚ 5 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਸ ਦੀ ਪੈਰੋਲ ਦੀ ਅਰਜ਼ੀ ਨੂੰ ਸਿਆਸੀ ਨਜ਼ਰੀਏ ਤੋਂ ਦੇਖਿਆ ਜਾ ਰਿਹਾ ਹੈ। ਚੋਣ ਕਮਿਸ਼ਨ ਨੇ ਇਸ ਮਾਮਲੇ ਵਿੱਚ ਤਿੰਨ ਸ਼ਰਤਾਂ ਦੇ ਨਾਲ ਪੈਰੋਲ ਦੇ ਦਿੱਤੀ ਹੈ।