ਸਕੂਲੀ ਬੱਸ ਬਣੀ ਅੱਗ ਦਾ ਗੋਲਾ, 25 ਵਿਦਿਆਰਥੀਆਂ ਦੀ ਹੋਈ ਦਰਦਨਾਕ ਮੌ*ਤ
ਬੈਂਕਾਕ/ਦਿੱਲੀ (ਵੀਓਪੀ ਬਿਊਰੋ) ਥਾਈਲੈਂਡ ਤੋਂ ਇੱਕ ਬੇਹੱਦ ਹੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਸਕੂਲੀ ਬੱਸ ਨੂੰ ਅੱਗ ਲੱਗ ਗਈ ਅਤੇ ਇਸ ਦੌਰਾਨ 25 ਬੱਚਿਆਂ ਦੀ ਮੌਤ ਵੀ ਹੋ ਗਈ ਹੈ। ਅੱਗ ਦੀਆਂ ਲਪਟਾਂ ਅਤੇ ਬੱਚਿਆਂ ਦੀਆਂ ਚੀਕਾਂ ਸੁਣ ਕੇ ਹਰ ਦੇਖਣ ਵਾਲਾ ਵੀ ਹੈਰਾਨ ਰਹਿ ਗਿਆ ਸੀ।
ਜਾਣਕਾਰੀ ਮੁਤਾਬਕ ਦਿਲ ਦਹਿਲਾਉਣ ਵਾਲੀ ਘਟਨਾ ਵਿੱਚ ਬੈਂਕਾਕ ਵਿੱਚ ਇੱਕ ਸਕੂਲ ਬੱਸ ਨੂੰ ਅੱਗ ਲੱਗ ਗਈ, ਜਿਸ ਵਿੱਚ ਘੱਟੋ-ਘੱਟ 25 ਬੱਚਿਆਂ ਦੀ ਮੌਤ ਹੋ ਗਈ। ਇਹ ਹਾਦਸਾ ਦੁਪਹਿਰ 12.30 ਵਜੇ ਦੇ ਕਰੀਬ ਖੂ ਖੋਤ ਇਲਾਕੇ ‘ਚ ਵਾਪਰਿਆ ਜਦੋਂ ਬੱਸ ਸਕੂਲ ਦੀ ਯਾਤਰਾ ਤੋਂ ਵਾਪਸ ਆ ਰਹੀ ਸੀ।
ਅੱਗ ਲੱਗਣ ਦਾ ਸਹੀ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ, ਹਾਲਾਂਕਿ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਬੱਸ ਦਾ ਟਾਇਰ ਫਟਣ ਕਾਰਨ ਅੱਗ ਲੱਗੀ ਹੋ ਸਕਦੀ ਹੈ। ਬੱਸ ਵਿੱਚ ਕੁੱਲ 44 ਬੱਚੇ ਅਤੇ 5 ਅਧਿਆਪਕ ਸਵਾਰ ਸਨ। ਬਚਾਅ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਹਾਲਾਂਕਿ ਬੱਸ ‘ਚ ਮੌਜੂਦ ਅੱਤ ਦੀ ਗਰਮੀ ਕਾਰਨ ਲਾਸ਼ਾਂ ਨੂੰ ਕੱਢਣਾ ਕਾਫੀ ਮੁਸ਼ਕਿਲ ਹੋ ਗਿਆ। ਮਰਨ ਵਾਲਿਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
ਥਾਈਲੈਂਡ ਦੇ ਪ੍ਰਧਾਨ ਮੰਤਰੀ ਪਟੋਂਗਤਾਰਨ ਸ਼ਿਨਾਵਾਤਰਾ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਦੇਸ਼ ਦੇ ਗ੍ਰਹਿ ਮੰਤਰੀ ਅਨੁਤਿਨ ਚਰਨਵੀਰਕੁਲ ਨੇ ਕਿਹਾ ਕਿ ਬਚਾਅ ਦਲ ਦੇ ਪਹੁੰਚਣ ਤੋਂ ਬਾਅਦ ਵੀ ਬੱਸ ਇੰਨੀ ਗਰਮ ਸੀ ਕਿ ਅੰਦਰ ਜਾਣਾ ਮੁਸ਼ਕਲ ਸੀ।
School bus burn 25 student death latest news sad Thailand Bangkok