ਉੱਤਰ ਪ੍ਰਦੇਸ਼ ਵਿੱਚ ਹਰ ਰੋਜ਼ ਗੈਰ-ਕਾਨੂੰਨੀ ਪਟਾਕਿਆਂ ਦੀਆਂ ਫੈਕਟਰੀਆਂ ਵਿੱਚ ਧਮਾਕੇ ਹੋ ਰਹੇ ਹਨ। ਇਸ ਵਾਰ ਬਰੇਲੀ ਜ਼ਿਲ੍ਹੇ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਇਆ ਹੈ। ਬੁੱਧਵਾਰ ਦੇਰ ਸ਼ਾਮ ਹੋਏ ਧਮਾਕੇ ਕਾਰਨ ਫੈਕਟਰੀ ਦੇ ਆਲੇ-ਦੁਆਲੇ ਦੇ ਅੱਠ ਘਰ ਢਹਿ ਗਏ, ਜਿਸ ਕਾਰਨ ਮਲਬੇ ਹੇਠ ਦੱਬ ਕੇ ਪੰਜ ਲੋਕਾਂ ਦੀ ਮੌਤ ਹੋ ਗਈ। ਮਲਬੇ ਹੇਠ ਕਈ ਹੋਰ ਲੋਕਾਂ ਦੇ ਦੱਬੇ ਹੋਣ ਦਾ ਸ਼ੱਕ ਹੈ। ਮੌਕੇ ‘ਤੇ ਲੋਕਾਂ ਦੀ ਵੱਡੀ ਭੀੜ ਇਕੱਠੀ ਹੋ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਹਨ। ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।