ਮਾਪਿਆ ਦੀ ਲਾਪਰਵਾਹੀ ਬਣੀ ਬੱਚੀ ਲਈ ਕਾਲ, ਨਹਿਰ ‘ਚ ਡੁੱਬਣ ਕਾਰਨ ਮੌ+ਤ

ਪਟਿਆਲਾ ਦੇ ਨਾਲ ਲੱਗਦੇ ਪਿੰਡ ਫਲੋਲੀ ਦੀ ਰਹਿਣ ਵਾਲੀ ਚਾਰ ਸਾਲਾਂ ਬੱਚੀ ਦੀ ਪਾਣੀ ਦੇ ਵਿੱਚ ਡੁੱਬਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮੌਕੇ ਤੇ ਪਹੁੰਚੇ ਗੋਤਾਖੋਰਾਂ ਨੇ ਚਾਰ ਸਾਲਾਂ ਬੱਚੀ ਦੀ ਮ੍ਰਿਤਕ ਦੇਹ ਨੂੰ ਪਾਣੀ ਚੋਂ ਕੱਢ ਕੇ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਪਹੁੰਚਾਇਆ। ਇਹ ਘਟਨਾ ਬੁਧਵਾਰ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਬੱਚੀ ਦੇ ਮਾਪਿਆ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

ਪੁਲਿਸ ਅਧਿਕਾਰੀ ਨੇ ਦਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ਾਂਤੀ ਨਗਰ ਦੇ ਕੋਲੋਂ ਲੰਘ ਰਹੀ ਨਦੀ ਵਿੱਚ ਇਕ ਛੋਟੀ ਜਿਹੀ ਬੱਚੀ ਦੀ ਡੁੱਬਣ ਕਰਨ ਮੌਤ ਹੋ ਗਈ ਹੈ।

ਪੁਲਿਸ ਟੀਮ ਮੌਕੇ ਤੇ ਪਹੁੰਚੀ ਅਤੇ ਗੋਤਾਖੋਰਾਂ ਦੀ ਮਦਦ ਦੇ ਨਾਲ ਬੱਚੀ ਦੀ ਮ੍ਰਿਤਕ ਦੇਹ ਨੂੰ ਬੜੀ ਨਦੀ ’ਚੋਂ ਬਾਹਰ ਕੱਢ ਕੇ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਮੋਰਚਰੀ ਵਿਖੇ ਭੇਜ ਦਿੱਤੀ ਗਈ।

error: Content is protected !!