ਇਥੇ ਦਿਨ ਦਿਹਾੜੇ ਕਾਂਗਰਸੀ ਆਗੂ ਮਨਜੀਤ ਸਿੰਘ ਵਾਸੀ ਵਿਕਾਸ ਨਗਰ ਦੇ ਨੌਜਵਾਨ ਪੁੱਤਰ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਤਰਨਜੀਤ ਤਰਨੀ ਵਜੋਂ ਹੋਈ ਹੈ। ਪੁਲਿਸ ਵੱਲੋਂ 4 ਵਿਅਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਕਤਲ ਦੇ ਪਿੱਛੇ ਅਸਲ ਕਾਰਨ ਕੀ ਹਨ ਇਸ ਸਬੰਧੀ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।