ਕੇਜਰੀਵਾਲ ਦਾ ਦੋਸਤ ਤੇ ਜੇਲ੍ਹ ਜਾ ਚੁੱਕਿਆ ਬਿਭਵ ਕੁਮਾਰ ਬਣਿਆ ਮੁੱਖ ਮੰਤਰੀ ਭਗਵੰਤ ਮਾਨ ਦਾ ਸਲਾਹਕਾਰ!

ਕੇਜਰੀਵਾਲ ਦਾ ਦੋਸਤ ਤੇ ਜੇਲ੍ਹ ਜਾ ਚੁੱਕਿਆ ਬਿਭਵ ਕੁਮਾਰ ਬਣਿਆ ਮੁੱਖ ਮੰਤਰੀ ਭਗਵੰਤ ਮਾਨ ਦਾ ਸਲਾਹਕਾਰ!

ਵੀਓਪੀ ਬਿਊਰੋ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਰੀਬੀ ਬਿਭਵ ਕੁਮਾਰ, ਜੋ ਕਿ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੇ ਦੋਸ਼ ਵਿੱਚ ਵੀ ਗ੍ਰਿਫ਼ਤਾਰ ਹੋਏ ਸਨ, ਨੂੰ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਲਾਹਕਾਰ ਨਿਯੁਕਤ ਕਰ ਦਿੱਤਾ ਹੈ। ਬਿਭਵ ਕੁਮਾਰ ਜਲਦੀ ਹੀ ਸੀ.ਐਮ ਦਫਤਰ ਜੁਆਇਨ ਕਰਨਗੇ।


ਅਰਵਿੰਦ ਕੇਜਰੀਵਾਲ ਅਤੇ ਬਿਭਵ ਕੁਮਾਰ ਦੀ ਦੋਸਤੀ ਸਾਲਾਂ ਪੁਰਾਣੀ ਹੈ। 2015 ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਬਣੇ ਬਿਭਵ ਕੁਮਾਰ ਲੰਬੇ ਸਮੇਂ ਤੋਂ ਉਨ੍ਹਾਂ ਦੇ ਨਾਲ ਹਨ। ਬਿਭਵ ਬਿਹਾਰ ਦਾ ਰਹਿਣ ਵਾਲਾ ਹੈ।

ਬਿਭਵ ਕੁਮਾਰ ਵੀਡੀਓ ਜਰਨਲਿਸਟ ਵਜੋਂ ਕੰਮ ਕਰਦਾ ਸੀ। ਉਹ ਅਰਵਿੰਦ ਕੇਜਰੀਵਾਲ ਨੂੰ ਮਿਲਿਆ ਅਤੇ ਇੰਡੀਆ ਅਗੇਂਸਟ ਕਰੱਪਸ਼ਨ ਮੈਗਜ਼ੀਨ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ। ਇੰਡੀਆ ਅਗੇਂਸਟ ਕੁਰੱਪਸ਼ਨ ਸੰਗਠਨ ਨੇ ਸਾਲ 2011 ਵਿੱਚ ਦੇਸ਼ ਵਿੱਚ ਭ੍ਰਿਸ਼ਟਾਚਾਰ ਦੇ ਖਿਲਾਫ ਅੰਦੋਲਨ ਸ਼ੁਰੂ ਕੀਤਾ ਸੀ।

ਬਿਭਵ ਸ਼ੁਰੂ ਤੋਂ ਹੀ ਅਰਵਿੰਦ ਕੇਜਰੀਵਾਲ ਦੇ ਰੋਜ਼ਾਨਾ ਦੇ ਪ੍ਰੋਗਰਾਮ ਅਤੇ ਹੋਰ ਕੰਮ ਦੇਖ ਰਿਹਾ ਸੀ। ਸਰਕਾਰ ਬਣਨ ਤੋਂ ਬਾਅਦ ਵੀ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਰੋਜ਼ਾਨਾ ਦੇ ਕੰਮ ਨੂੰ ਦੇਖਦੇ ਰਹਿੰਦੇ ਸਨ। ਹਾਲਾਂਕਿ ਵਿਜੀਲੈਂਸ ਵਿਭਾਗ ਨੇ ਉਨ੍ਹਾਂ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ।

 

ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਨੇ ਕੁਝ ਸਮਾਂ ਪਹਿਲਾਂ ਦੋਸ਼ ਲਾਇਆ ਸੀ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ‘ਤੇ ਉਨ੍ਹਾਂ ਦੇ ਸਹਿਯੋਗੀ ਰਿਸ਼ਵ ਕੁਮਾਰ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਦੁਰਵਿਵਹਾਰ ਕੀਤਾ।

Punjab political aap bivhav kumar advisor of cm bhagwant mann

error: Content is protected !!