ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਪੰਜਾਬੀ ਗਾਇਕ ਭੁਪਿੰਦਰ ਬੱਬਲ ਆਪਣੀ ਭਜਨ ਮੰਡਲੀ ਨਾਲ ਵੈਸ਼ਨੋ ਦੇਵੀ ਵਿਖੇ ਧਾਰਮਿਕ ਪ੍ਰੋਗਰਾਮ ਕਰਨ ਲਈ ਚੰਡੀਗੜ੍ਹ ਤੋਂ ਟੈਂਪੂ ਯਾਤਰਾ ‘ਤੇ ਗਏ ਹੋਏ ਸਨ। ਦੋ ਘੰਟੇ ਭਗਵਤੀ ਜਾਗਰਣ ਕੀਤਾ। ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਬੱਬਲ ਹਵਾਈ ਜਹਾਜ਼ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋ ਗਏ, ਜਦੋਂ ਕਿ ਮੰਡਲੀ ਦੇ ਹੋਰ ਕਲਾਕਾਰ ਟੈਂਪੂ ਯਾਤਰਾ ਵਿੱਚ ਚੰਡੀਗੜ੍ਹ ਲਈ ਰਵਾਨਾ ਹੋਏ।
ਟੈਂਪੂ ਟਰੈਵਲ ਨੀਰਜ ਕੁਮਾਰ ਚਲਾ ਰਿਹਾ ਸੀ। ਜਦੋਂ ਸਵੇਰੇ 6.30 ਵਜੇ ਦੇ ਕਰੀਬ ਬਾਗਪੁਰ ਨੇੜੇ ਪਹੁੰਚੇ ਤਾਂ ਡਰਾਈਵਰ ਨੂੰ ਨੀਂਦ ਆ ਗਈ ਅਤੇ ਟੈਂਪੂ ਟਰੈਵਲ ਟਰੈਕਟਰ ਟਰਾਲੀ ਨਾਲ ਜਾ ਟਕਰਾਇਆ। ਤੇਜ਼ ਰਫ਼ਤਾਰ ਕਾਰਨ ਟੈਂਪੂ ਟਰੈਵਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਦਰਦਨਾਕ ਹਾਦਸੇ ‘ਚ ਮੰਡਲੀ ਦੇ ਕਲਾਕਾਰ ਪਾਰਸ ਅਤੇ ਸ਼ੁਭਮ ਵਾਸੀ ਚੰਡੀਗੜ੍ਹ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਡਰਾਈਵਰ ਨੀਰਜ ਕੁਮਾਰ ਵੀ ਗੰਭੀਰ ਜ਼ਖ਼ਮੀ ਹੈ। ਕੁੱਲ 12 ਲੋਕ ਸਵਾਰ ਸਨ। ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ ਕਰਵਾਇਆ ਗਿਆ।