ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਆਬਜ਼ਰਵਰ ਸੀਨੀਅਰ ਆਈ.ਏ.ਐੱਸ. ਅਧਿਕਾਰੀ ਤੇ ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਪਿੰਡਾਂ ਦਾ ਦੌਰਾ ਕਰਕੇ ਪੰਚਾਇਤੀ ਚੋਣਾਂ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਨਵਜੋਤ ਪਾਲ ਸਿੰਘ ਰੰਧਾਵਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਆਜ਼ਾਦਾਨਾ, ਨਿਰਪੱਖ ਤੇ ਪੂਰੀ ਪਾਰਦਸ਼ਤਾ ਨਾਲ ਕਰਵਾਉਣੀਆਂ ਯਕੀਨੀ ਬਨਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਸਖਤੀ ਨਾਲ ਕੀਤੀ ਜਾਵੇ। ਇਸ ਮੌਕੇ ਲਾਇਜਨ ਅਫ਼ਸਰ ਤੇ ਆਰ.ਟੀ.ਓ. ਨਮਨ ਮੜਕਨ ਵੀ ਮੌਜੂਦ ਸਨ।