ਪੰਜਾਬ ‘ਚ ਰਾਸ਼ਟਰੀ ਝੰਡੇ ਦਾ ਅਪਮਾਨ, ਸ਼ਰਾਰਤੀ ਅਨਸਰਾਂ ਨੇ ਤਿਰੰਗੇ ਨੂੰ ਲਾਈ ਅੱਗ

ਪੰਜਾਬ ‘ਚ ਰਾਸ਼ਟਰੀ ਝੰਡੇ ਦਾ ਅਪਮਾਨ, ਸ਼ਰਾਰਤੀ ਅਨਸਰਾਂ ਨੇ ਤਿਰੰਗੇ ਨੂੰ ਲਾਈ ਅੱਗ

 

 

 


ਬਠਿੰਡਾ (ਵੀਓਪੀ ਬਿਊਰੋ) ਬਠਿੰਡਾ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਕੌਮੀ ਝੰਡੇ ਦਾ ਅਪਮਾਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਭਾਰਤ ਨਗਰ ਨੇੜੇ ਸੜਕ ਕਿਨਾਰੇ ਦਰੱਖਤ ‘ਤੇ ਟੰਗ ਕੇ ਰਾਸ਼ਟਰੀ ਝੰਡੇ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਗਈ।


ਸ਼ੁੱਕਰਵਾਰ ਦੇਰ ਰਾਤ ਵਾਪਰੀ ਘਟਨਾ ਨੂੰ ਇਕ ਰਾਹਗੀਰ ਨੇ ਦੇਖਿਆ ਅਤੇ ਤੁਰੰਤ ਰਾਸ਼ਟਰੀ ਝੰਡੇ ‘ਤੇ ਪਾਣੀ ਪਾ ਕੇ ਅੱਗ ਬੁਝਾਈ ਅਤੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੈਂਟ ਅਤੇ ਡੀਐੱਸਪੀ ਸਿਟੀ ਦੋ ਸਰਬਜੀਤ ਸਿੰਘ ਬਰਾੜ ਮੌਕੇ ’ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਘਟਨਾ ਤੋਂ ਬਾਅਦ ਥਾਣਾ ਕੈਂਟ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 152 ਬੀ.ਐਨ.ਐਸ., ਧਾਰਾ 2 ਪ੍ਰੀਵੈਨਸ਼ਨ ਆਫ ਇਨਸਲਟ ਟੂ ਨੈਸ਼ਨਲ ਆਨਰ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਇਸ ਦੌਰਾਨ ਸ਼ਨੀਵਾਰ ਨੂੰ ਪੁਲਿਸ ਟੀਮ ਨੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ, ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕੇ। ਪੁਲਿਸ ਦਾ ਦਾਅਵਾ ਹੈ ਕਿ ਜਲਦੀ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸਿਟੀ 2 ਸਰਬਜੀਤ ਸਿੰਘ ਬਰਾੜ ਨੇ ਦੱਸਿਆ ਹੈ ਕਿ ਬੀਤੀ ਰਾਤ ਸਥਾਨਕ ਭਾਰਤ ਨਗਰ ਚੌਕ ਵਿੱਚ ਕਿਸੇ ਅਣਪਛਾਤੇ ਵਿਅਕਤੀ ਨੇ ਤਿਰੰਗੇ ਝੰਡੇ ਨੂੰ ਅੱਗ ਲਗਾ ਦਿੱਤੀ ਸੀ। ਇਸ ਸਬੰਧੀ ਕਿਸੇ ਰਾਹਗੀਰ ਨੇ ਫੋਨ ਕਰਕੇ ਪੁਲਿਸ ਨੂੰ ਸੂਚਿਤ ਕੀਤਾ। ਡੀਐੱਸਪੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਸਨ।

ਉਨ੍ਹਾਂ ਕਿਹਾ ਕਿ ਇਸ ਸਥਾਨ ’ਤੇ ਪਿਛਲੇ ਕਾਫੀ ਸਮੇਂ ਤੋਂ ਰਾਸ਼ਟਰੀ ਝੰਡਾ ਲੱਗਾ ਹੋਇਆ ਸੀ, ਜਿਸ ਨੂੰ ਕਿਸੇ ਸ਼ਰਾਰਤੀ ਅਨਸਰ ਵੱਲੋਂ ਅੱਗ ਲਗਾ ਦਿੱਤੀ ਗਈ ਸੀ। ਜਿਸ ਕਾਰਨ ਥਾਣਾ ਕੈਂਟ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਅਨੁਸਾਰ ਮੁਲਜ਼ਮਾਂ ਦੀ ਪਛਾਣ ਕਰਨ ਲਈ ਉਕਤ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

punjab- bathinda- indian- flag- miss- behave crime latest news

error: Content is protected !!