BREAKING News….. ਸਰਬਸੰਮਤੀ ਨਾਲ ਬਣਾਏ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

BREAKING News….. ਸਰਬਸੰਮਤੀ ਨਾਲ ਬਣਾਏ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

 

 

ਤਰਨਤਾਰਨ (ਵੀਓਪੀ ਬਿਊਰੋ) ਹਲਕਾ ਪੱਟੀ ਦੇ ਪਿੰਡ ਤਲਵੰਡੀ ਮੋਹਰ ਸਿੰਘ ਦੇ ਨਵੇਂ ਬਣੇ ਸਰਪੰਚ ਰਾਜਵਿੰਦਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ ਹਨ, ਜਿਸ ਦੌਰਾਨ ਓਹ ਗੰਭੀਰ ਰੂਪ ਚ ਜ਼ਖਮੀ ਹੋ ਗਏ, ਇਲਾਜ ਲਈ ਹਸਪਤਾਲ ਲੈ ਜਾਂਦੀਆਂ ਉਸ ਦੀ ਮੌਤ ਹੋ ਗਈ ਹੈ ।

ਇਹ ਘਟਨਾ ਉਸ ਵੇਲੇ ਵਾਪਰੀ ਜਦ ਉਹ ਬਲਾਕ ਦਫਤਰ ਪੱਟੀ ਤੋਂ ਬਿਨ੍ਹਾਂ ਮੁਕਾਬਲਾ ਜੇਤੂ ਰਹਿ ਕੇ ਸਾਥੀਆਂ ਸਮੇਤ ਆਪਣੇ ਪਿੰਡ ਨੂੰ ਜਾ ਰਹੇ ਸਨ ਤੇ ਪੱਟੀ ਨੇੜੇ ਪਿੰਡ ਠੱਕਰਪੁਰਾ ਵਿਖੇ ਉਸਨੂੰ ਘੇਰ ਕੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ ।

ਇਹ ਵੀ ਦੱਸਿਆ ਦਾ ਰਿਹਾ ਹੈ ਕਿ ਰਾਜਵਿੰਦਰ ਸਿੰਘ ‘ਆਪ’ ਆਗੂ ਹੈ ਅਤੇ ਉਸ ਨੂੰ ਪੱਟੀ ਸਥਾਨਕ ਸ਼ਹਿਰ ਤੋਂ ਕੁਝ ਦੂਰੀ ਤੇ ਸਥਿਤ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਇੱਕ ਕਾਰ ਚਾਲਕ ਨੂੰ ਖਲਾਰ ਕੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਜਿਸ ਦੋਰਾਨ ਆਪ ਆਗੂ ਰਾਜਵਿੰਦਰ ਸਿੰਘ ਉਰਫ ਰਾਜ ਤਲਵੰਡੀ ਦੀ ਮੋਕੇ ਤੇ ਮੋਤ ਹੋ ਗਈ ਅਤੇ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ।

ਦੂਜੇ ਪਾਸੇ ਇਹ ਵੀ ਖਬਰ ਹੈ ਕਿ ਰਾਜਵਿੰਦਰ ਸਿੰਘ ਆਮ ਆਦਮੀ ਪਾਰਟੀ ਨਾਲ ਸਬੰਧਤ ਸੀ ਅਤੇ ਉਸ ਨੇ ਇੱਕ ਔਰਤ ਨੂੰ ਸਰਪੰਚ ਬਣਾਉਣ ਵਿੱਚ ਮਦਦ ਕੀਤੀ ਸੀ। ਇਸ ਤੋਂ ਬਾਅਦ ਰਾਜਵਿੰਦਰ ਸਿੰਘ ਬਲਾਕ ਪੱਟੀ ਤੋਂ ਜਦ ਜਿੱਤ ਦੀ ਖੁਸ਼ੀ ਵਿੱਚ ਆਪਣੇ ਸਾਥੀਆਂ ਨਾਲ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਹ੍ਹਨਾ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ਨੂੰ ਸਰਪੰਚੀ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਆਪਣੇ ਹਥਿਆਰਾਂ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

error: Content is protected !!