ਐਮੀ ਵਿਰਕ ਦੇ ਪਿਤਾ ਬਣੇ ਸਰਪੰਚ, ਪਿੰਡ ਵਾਸੀਆਂ ਨੇ ਏਕਾ ਕਰ ਕੇ ਸਰਬਸੰਮਤੀ ਨਾਲ ਲਿਆ ਫੈਸਲਾ

ਐਮੀ ਵਿਰਕ ਦੇ ਪਿਤਾ ਬਣੇ ਸਰਪੰਚ, ਪਿੰਡ ਵਾਸੀਆਂ ਨੇ ਏਕਾ ਕਰ ਕੇ ਸਰਬਸੰਮਤੀ ਨਾਲ ਲਿਆ ਫੈਸਲਾ

ਨਾਭਾ (ਵੀਓਪੀ ਬਿਊਰੋ) ਪੰਜਾਬੀ ਤੇ ਬਾਲੀਵੁੱਡ ਸਿੰਗਰ – ਐਕਟਰ ਪੰਜਾਬ ਦੀ ਸ਼ਾਨ ਤੇ ਸਿੰਘ ਇਜ਼ ਕਿੰਗ ਐਮੀ ਵਿਰਕ ਦੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਜੀ ਕੁਲਜੀਤ ਸਿੰਘ ਨੂੰ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦਾ ਸਰਪੰਚ ਬਣਾ ਦਿਤਾ ਗਿਆ ਹੈ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਪਿੰਡ ਦੇ ਵਾਸੀਆਂ ਵੱਲੋਂ ਸਰਬਸੰਮਤੀ ਨਾਲ ਉਨ੍ਹਾਂ ਨੂੰ ਪਿੰਡ ਦਾ ਸਰਪੰਚ ਚੁਣਿਆ ਗਿਆ ਹੈ। ਇਸ ਤੋਂ ਬਾਅਦ ਐਮੀ ਵਿਰਕ ਦੇ ਪਿੰਡ ਤੇ ਘਰ ਵਿਚ ਖੁਸ਼ੀ ਦਾ ਮਾਹੌਲ ਹੈ।

 

ਅਮਰਿੰਦਰਪਾਲ ਸਿੰਘ ਵਿਰਕ ਦਾ ਜਨਮ: 11 ਮਈ 1992 ਨੂੰ ਹੋਇਆ ਸੀ, ਜੋ ਕਿ ਆਪਣੇ ਸਟੇਜ ਨਾਮ ਐਮੀ ਵਿਰਕ ਨਾਲ ਜਾਣਿਆ ਜਾਂਦਾ ਹੈ, ਇੱਕ ਪੰਜਾਬੀ ਗਾਇਕ, ਫਿਲਮ ਅਦਾਕਾਰ ਅਤੇ ਨਿਰਮਾਤਾ ਹੈ , ਨਿੱਕਾ ਜ਼ੈਲਦਾਰ (2016) ਅਤੇ ਸ਼ਿਵਜੀਤ ਦੀ ਫਿਲਮ ਕਿਸਮਤ (2018) ਲਈ ਵੀ ਉਸਨੂੰ ਜਾਣਿਆ ਜਾਂਦਾ ਹੈ।

ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ ‘ਚ ਸਮਾਜ ਭਲਾਈ ਦੇ ਕਾਰਜ ਕਰਦੇ ਰਹਿੰਦੇ ਹਨ ਅਤੇ ਹੁਣ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਸਰਪੰਚ ਕੁਲਜੀਤ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਪਿੰਡ ‘ਚ ਮੋਹਰੀ ਹੋ ਕੇ ਪਿੰਡ ਦੇ ਕੰਮ ਕਰਵਾਏ ਹਨ ਅਤੇ ਹੁਣ ਜੋ ਪਿੰਡ ਵਾਸੀਆਂ ਵੱਲੋਂ ਫੈਸਲਾ ਲਿਆ ਗਿਆ ਹੈ, ਮੈਂ ਇਸ ਨੂੰ ਤਨਦੇਹੀ ਨਾਲ ਨਿਭਾਵਾਂਗਾ।

error: Content is protected !!