ਅਮਰੀਕਾ ਜਾ ਰਹੀ ਫਲਾਈਟ ‘ਚ ਬੰਬ ਦੀ ਧਮਕੀ, ਦਿੱਲੀ ‘ਚ ਐਮਰਜੈਂਸੀ ਲੈਂਡਿੰਗ
ਦਿੱਲੀ (ਵੀਓਪੀ ਬਿਊਰੋ) ਮੁੰਬਈ ਤੋਂ ਨਿਊਯਾਰਕ (ਅਮਰੀਕਾ) ਜਾ ਰਹੀ ਫਲਾਈਟ ‘ਚ ਬੰਬ ਦੀ ਧਮਕੀ ਤੋਂ ਬਾਅਦ ਏਅਰ ਇੰਡੀਆ ਦੇ ਜਹਾਜ਼ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ ਹੈ। ਨਿਊਯਾਰਕ ਜਾ ਰਹੀ ਇਸ ਫਲਾਈਟ ਦੇ ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਸੋਮਵਾਰ ਨੂੰ ਮੁੰਬਈ ਤੋਂ ਨਿਊਯਾਰਕ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਨੂੰ ਬੰਬ ਦੀ ਧਮਕੀ ਤੋਂ ਬਾਅਦ ਦਿੱਲੀ ਏਅਰਪੋਰਟ ਵੱਲ ਮੋੜ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।