ਸਾਹਿਤ, ਕਲਾ ਤੇ ਖੇਡ ਜਗਤ ਵੱਲੋਂ ਉੱਡਣਾ ਬਾਜ਼ ਨੂੰ ਸਰਵੋਤਮ ਪੁਸਤਕ ਚੁਣੇ ਜਾਣ ਦੀ ਸ਼ਲਾਘਾ
ਭਾਸ਼ਾ ਵਿਭਾਗ ਨੇ ਉੱਡਣਾ ਬਾਜ਼ ਲਈ ਨਵਦੀਪ ਸਿੰਘ ਗਿੱਲ ਨੂੰ ਭਾਈ ਵੀਰ ਸਿੰਘ ਐਵਾਰਡ ਲਈ ਚੁਣਿਆ
ਵੀਓਪੀ ਬਿਓਰੋ: ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਲ 2021 ਵਿੱਚ ਪ੍ਰਕਾਸ਼ਿਤ ਪੁਸਤਕਾਂ ਵਿੱਚੋਂ ਸਾਲ 2022 ਲਈ ਪੰਜਾਬੀ ਭਾਸ਼ਾ ਦੀਆਂ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 10 ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਬਰਨਾਲਾ ਸ਼ਹਿਰ ਦੇ ਜੰਮਪਲ ਖੇਡ ਲੇਖਕ ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਉੱਡਣਾ ਬਾਜ਼’ ਨੂੰ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ ਟੀਕਾਕਾਰੀ/ਕੋਸ਼ਕਾਰੀ) ਐਵਾਰਡ ਲਈ ਚੁਣਿਆ ਗਿਆ ਹੈ। ਭਾਸ਼ਾ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਇਹ ਐਲਾਨ ਕਰਦਿਆਂ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2024 ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਰਾਜ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ।
ਖੇਡ ਲੇਖਕ ਤੇ ਪੰਜਾਬ ਸਰਕਾਰ ਵਿੱਚ ਸੂਚਨਾ ਤੇ ਲੋਕ ਸੰਪਰਕ ਅਫਸਰ ਵਜੋਂ ਤਾਇਨਾਤ ਨਵਦੀਪ ਸਿੰਘ ਗਿੱਲ ਦੀ ਪੁਸਤਕ “ਉੱਡਣਾ ਬਾਜ਼” ਨੂੰ ਭਾਸ਼ਾ ਵਿਭਾਗ ਦੇ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ ਉੱਤੇ ਸਾਹਿਤ, ਕਲਾ ਤੇ ਖੇਡ ਜਗਤ ਦੀਆਂ ਸਖਸ਼ੀਅਤਾਂ ਨੇ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਦਮਾ ਸ਼੍ਰੀ ਗੁਰਬਚਨ ਸਿੰਘ ਰੰਧਾਵਾ ਭਾਰਤ ਦੇ ਮਹਾਨ ਅਥਲੀਟ ਹਨ ਜੋ ਓਲੰਪਿਕ ਖੇਡਾਂ ਦਾ ਫਾਈਨਲਿਸਟ, ਏਸ਼ਿਆਈ ਖੇਡਾਂ ਦਾ ਬੈਸਟ ਅਥਲੀਟ, ਦੇਸ਼ ਦੇ ਪਹਿਲੇ ਅਰਜੁਨਾ ਐਵਾਰਡੀ ਅਤੇ ਕੌਮੀ ਪੱਧਰ ਉਤੇ ਦੋ ਦਿਨਾਂ ਅੰਦਰ ਚਾਰ ਨੈਸ਼ਨਲ ਰਿਕਾਰਡ ਬਣਾ ਚੁੱਕੇ ਹਨ।“ਉੱਡਣਾ ਬਾਜ਼” ਲੋਕਗੀਤ ਪ੍ਰਕਾਸ਼ਨ ਵੱਲੋਂ ਨਵੰਬਰ 2021 ਵਿੱਚ ਛਾਪੀ ਗਈ ਸੀ।