ਪੰਜਾਬ ‘ਚ ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਮੁੜ ਵੋਟਾਂ

ਪੰਜਾਬ ‘ਚ ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਮੁੜ ਵੋਟਾਂ

ਜਲੰਧਰ (ਵੀਓਪੀ ਬਿਊਰੋ) ਜਿੱਥੇ ਅੱਜ ਪੰਚਾਇਤੀ ਚੋਣਾਂ ਦਾ ਪੂਰੇ ਪੰਜਾਬ ਵਿੱਚ ਜ਼ੋਰ ਚੱਲ ਰਿਹਾ, ਉੱਥੇ ਹੀ ਕਈ ਜਗ੍ਹਾ ਹੰਗਾਮਾ ਅਤੇ ਕਈ ਜਗ੍ਹਾ ਸ਼ਾਂਤੀਮਈ ਤਰੀਕੇ ਦੇ ਨਾਲ ਵੋਟਾਂ ਪੈ ਰਹੀਆਂ ਨੇ। ਉੱਥੇ ਹੀ ਦੂਜੇ ਪਾਸੇ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਚਾਰ ਜਗ੍ਹਾ ਹੋਣ ਜਾ ਰਹੀਆਂ ਵਿਧਾਨ ਸਭਾ ਸੀਟਾਂ ਦੀਆਂ ਜਿਮਨੀ ਚੋਣ ਦਾ ਵੀ ਐਲਾਨ ਕਰ ਦਿੱਤਾ ਹੈ।

13 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿਧਾਨ ਸਭਾ ਚੋਣਾਂ ਦੀਆਂ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣਗੀਆਂ। ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਹਲਕੇ ਵਿੱਚ 13 ਨਵੰਬਰ ਨੂੰ ਵਿਧਾਨ ਸਭਾ ਸੀਟਾਂ ਦੇ ਲਈ ਜਿਮਨੀ ਚੋਣਾਂ ਹੋਣਗੀਆਂ। ਤੁਹਾਨੂੰ ਦੱਸ ਦਈਏ ਕਿ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੇ ਵਿਧਾਇਕ ਰਹੇ ਸੁਖਜਿੰਦਰ ਸਿੰਘ ਰੰਧਾਵਾ ਲੋਕ ਸਭਾ ਮੈਂਬਰ ਬਣ ਗਏ ਹਨ ਇਸ ਲਈ ਉਹ ਸੀਟ ਖਾਲੀ ਹੈ।

ਹੁਸ਼ਿਆਰਪੁਰ ਦੇ ਚੱਬੇਵਾਲ ਤੋਂ ਰਾਜ ਕੁਮਾਰ ਚੱਬੇਵਾਲ ਕਾਂਗਰਸ ਦੇ ਵਿਧਾਇਕ ਸਨ ਪਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹਨਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਕੇ ਲੋਕ ਸਭਾ ਦੀ ਹੁਸ਼ਿਆਰਪੁਰ ਸੀਟ ਜਿੱਤੀ ਅਤੇ ਉਹ ਵੀ ਪਾਰਲੀਮੈਂਟ ਵਿੱਚ ਪਹੁੰਚ ਗਏ। ਇਸ ਲਈ ਲੋਕ ਸਭਾ ਚੋਣਾਂ ਤੋਂ ਬਾਅਦ ਹੁਸ਼ਿਆਰਪੁਰ ਦੀ ਚੱਬੇਵਾਲ ਵਿਧਾਨ ਸਭਾ ਸੀਟ ਵੀ ਖਾਲੀ ਹੈ।

ਗੱਲ ਕਰੀਏ ਬਰਨਾਲਾ ਦੀ ਤਾਂ ਪੰਜਾਬ ਸਰਕਾਰ ਦੇ ਮੰਤਰੀ ਤੇ ਵਿਧਾਇਕ ਰਹੇ ਮੀਤ ਹੇਅਰ ਬਰਨਾਲਾ ਤੋਂ ਵਿਧਾਇਕ ਸਨ ਅਤੇ ਉਹਨਾਂ ਨੇ ਵੀ ਲੋਕ ਸਭਾ ਚੋਣਾਂ ਵਿੱਚ ਪ੍ਰਾਪਤ ਕਰਨ ਤੋਂ ਬਾਅਦ ਇਹ ਸੀਟ ਬਰਨਾਲਾ ਸੀਟ ਖਾਲੀ ਹੈ। ਗੱਲ ਕਰੀਏ ਗਿੱਦੜਬਾਹਾ ਤੋਂ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਸਨ, ਲੋਕ ਸਭਾ ਚੋਣਾਂ ਤੋਂ ਬਾਅਦ ਉਹਨਾਂ ਨੇ ਲੁਧਿਆਣੇ ਤੋਂ ਜਿੱਤ ਪ੍ਰਾਪਤ ਕੀਤੀ ਅਤੇ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਨੂੰ ਹਰਾਇਆ, ਇਸ ਤੋਂ ਬਾਅਦ ਗਿੱਦੜਬਾਹਾ ਸੀਟ ਖਾਲੀ ਹੈ, ਇਹਨਾਂ ਚਾਰ ਸੀਟਾਂ ਉੱਤੇ 13 ਨਵੰਬਰ ਨੂੰ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ।

Punjab political news vidhan sabha election’s latest news

error: Content is protected !!