ਗੈਂਗਸਟਰ ਅਰਸ਼ ਡੱਲਾ ਦੀ ਇੰਸਟਾ ਇਨਫਲੂਏਂਸਰਾਂ ਨੂੰ ਧਮਕੀ, ਕਿਹਾ- ਸੁੱਖ ਰਤੀਆਂ, ਕੁਲਹੜ ਪੀਜ਼ਾ ਤੇ ਕੋਮਲ ਕੌਰ ਦਾ ਲੱਗੂ ਹੁਣ ਨੰਬਰ

ਗੈਂਗਸਟਰ ਅਰਸ਼ ਡੱਲਾ ਦੀ ਇੰਸਟਾ ਇਨਫਲੂਏਂਸਰਾਂ ਨੂੰ ਧਮਕੀ, ਕਿਹਾ- ਸੁੱਖ ਰਤੀਆਂ, ਕੁਲਹੜ ਪੀਜ਼ਾ ਤੇ ਕੋਮਲ ਕੌਰ ਦਾ ਲੱਗੂ ਹੁਣ ਨੰਬਰ

 

ਚੰਡੀਗੜ੍ਹ/ਜਲੰਧਰ (ਵੀਓਪੀ ਬਿਊਰੋ) ਵਿਦੇਸ਼ ਬੈਠੇ ਗੈਂਗਸਟਰ ਅਰਥ ਡੱਲਾ ਦਾ ਨਾਮ ਆਏ ਦਿਨ ਅਪਰਾਧ ਦੀ ਦੁਨੀਆ ਵਿੱਚ ਫੈਲ ਰਿਹਾ ਹੈ। ਹੁਣ ਅਰਸ਼ ਡੱਲਾ ਨੇ ਇੱਕ ਵੀਡੀਓ ਜਾਰੀ ਕਰਕੇ ਸੋਸ਼ਲ ਮੀਡੀਆ ‘ਤੇ ਵੀਡੀਓ ਬਣਾਉਣ ਵਾਲੇ ਕਈ ਇਨਫਲੂਏਂਸਰਾ ਨੂੰ ਵੀ ਧਮਕੀ ਦਿੱਤੀ ਹੈ ਅਤੇ ਕਿਹਾ ਕਿ ਗੰਦੀਆਂ ਵੀਡੀਓ ਬਨਾਉਣੀਆਂ ਬੰਦ ਕਰ ਦੇਵੋ, ਨਹੀਂ ਤਾਂ ਤੁਹਾਨੂੰ ਤੇ ਤੁਹਾਡੇ ਪਰਿਵਾਰ ਦੇ ਮੈਂਬਰਾਂ ਨੂੰ ਜਾਨੋ ਮਾਰ ਦਿੱਤਾ ਜਾਵੇਗਾ। ਜਿਨ੍ਹਾਂ ਨੂੰ ਧਮਕੀ ਮਿਲੀ ਹੈ ਉਨ੍ਹਾਂ ਵਿੱਚੋਂ ਕੁਲਹੜ ਪੀਜ਼ਾ ਕਪਲ, ਸੁੱਖ ਰਤੀਆਂ ਤੇ ਕੌਮਲ ਕੌਰ ਦੇ ਨਾਮ ਸ਼ਾਮਲ ਹਨ।


ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕੱਲ੍ਹ ਫਰੀਦਕੋਟ ਵਿੱਚ ਦੀਪ ਸਿੱਧੂ ਦੇ ਨਜ਼ਦੀਕੀ ਸਿੱਖ ਕਾਰਕੁਨ ਗੁਰਪ੍ਰੀਤ ਸਿੰਘ ਦੇ ਕਤਲ ਵਿੱਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਮਾਮਲੇ ਵਿੱਚ ਕਈ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਕਤਲ ਕੇਸ ਵਿੱਚ ਡ੍ਰਿਬੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਂ ਸਾਹਮਣੇ ਆ ਰਿਹਾ ਹੈ। ਇੰਨਾ ਹੀ ਨਹੀਂ ਅਰਸ਼ ਡੱਲਾ ਇਸ ਕਤਲ ਦਾ ਮਾਸਟਰਮਾਈਂਡ ਹੈ।

ਹੁਣ ਦੀਪ ਸਿੱਧੂ ਦੇ ਕਰੀਬੀ ਸਿੱਖ ਕਾਰਕੁਨ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਨੂੰ ਲੈ ਕੇ ਗੈਂਗਸਟਰ ਅਰਸ਼ ਡੱਲਾ ਦਾ ਬਿਆਨ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਅਰਸ਼ ਡੱਲਾ ਨੇ ਅੰਮ੍ਰਿਤਪਾਲ ਸਿੰਘ ਦੇ ਕਹਿਣ ‘ਤੇ ਕਤਲ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਜਦੋਂ ਕਿ ਅਰਸ਼ ਡੱਲਾ ਨੇ ਵੀਡੀਓ ਬਣਾਉਣ ਲਈ ਇੰਸਟਾਗ੍ਰਾਮ ਪ੍ਰਭਾਵਕ ਸੁੱਖ ਰਤੀਆ, ਕੁਲਹੜ ਪੀਜ਼ਾ ਕਪਲ ਅਤੇ ਕੋਮਲ ਕੌਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।

ਦੱਸ ਦੇਈਏ ਕਿ ਬੀਤੇ ਦਿਨ ਪ੍ਰੈੱਸ ਕਾਨਫਰੰਸ ਦੌਰਾਨ ਡੀਜੀਪੀ ਨੇ ਦੱਸਿਆ ਸੀ ਕਿ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੀ ਇਸ ਮਾਮਲੇ ਵਿੱਚ ਪੂਰੀ ਯੋਜਨਾ ਹੈ। ਇਸ ਮਾਮਲੇ ‘ਚ ਸ਼ੂਟਰਾਂ ਦੀ ਪਛਾਣ ਕਰ ਲਈ ਗਈ ਸੀ ਅਤੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਅੱਗੇ ਆਵੇਗਾ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਪਹਿਲਾਂ ਸਿੱਧੂ ਮੂਸੇਵਾਲਾ ਵਾਂਗ ਰੇਕੀ ਕੀਤੀ ਗਈ ਅਤੇ ਫਿਰ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ। ਗੁਰਪ੍ਰੀਤ ਦੇ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸਬੂਤਾਂ ਦੇ ਆਧਾਰ ‘ਤੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਡੀਜੀਪੀ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਫਰੀਦਕੋਟ ਦੇ ਪਿੰਡ ਹਰੀ ਨੌ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ (32) ਸਰਪੰਚ ਦੇ ਅਹੁਦੇ ਲਈ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਆਪਣੇ ਸਮਰਥਕਾਂ ਸਮੇਤ ਘਰ ਪਰਤ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਰ ਦਿੱਤੀ।

error: Content is protected !!