ਰਾਮ ਰਹੀਮ ਖਿਲਾਫ਼ ਬੰਦ ਕੀਤੇ ਕੇਸ ਫਿਰ ਖੁੱਲ੍ਹਣਗੇ, ਬੇਅਦਬੀਆਂ ਦੇ ਮਾਮਲਿਆਂ ‘ਚ ਜੁੜਿਆ ਹੈ ਨਾਮ

ਰਾਮ ਰਹੀਮ ਖਿਲਾਫ਼ ਬੰਦ ਕੀਤੇ ਕੇਸ ਫਿਰ ਖੁੱਲ੍ਹਣਗੇ, ਬੇਅਦਬੀਆਂ ਦੇ ਮਾਮਲਿਆਂ ‘ਚ ਜੁੜਿਆ ਹੈ ਨਾਮ

 

ਦਿੱਲੀ (ਵੀਓਪੀ ਬਿਊਰੋ) ਸੁਪਰੀਮ ਕੋਰਟ ਨੇ ਅੱਜ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਡੇਰਾ ਮੁਖੀ ਖ਼ਿਲਾਫ਼ ਕਾਰਵਾਈ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਰੋਕ ਹਟਾ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਡੇਰਾ ਮੁਖੀ ਖਿਲਾਫ ਮੁਕੱਦਮਾ ਸ਼ੁਰੂ ਹੋਵੇਗਾ।

 

 

 

ਰਾਮ ਰਹੀਮ ਵਿਰੁੱਧ ਇਹ ਕੇਸ 2015 ਵਿੱਚ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ ਹਨ। ਦਰਅਸਲ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕਾਰਵਾਈ ‘ਤੇ ਰੋਕ ਲਗਾਉਣ ਵਿਰੁੱਧ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

ਇਸ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਵੱਡਾ ਝਟਕਾ ਦਿੱਤਾ ਹੈ। ਇਹ ਮਾਮਲਾ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿੱਚ ਵਾਪਰੀਆਂ ਕਈ ਘਟਨਾਵਾਂ ਨਾਲ ਸਬੰਧਤ ਹੈ। ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ।

error: Content is protected !!